ਗੁਰਦਾਸਪੁਰ

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਹਰੀਸ਼ ਦਾਯਮਾ

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਹਰੀਸ਼ ਦਾਯਮਾ
  • PublishedOctober 21, 2024

ਸ਼ਹੀਦ ਹੋਏ ਪਰਿਵਾਰਾਂ ਦੀਆਂ ਦੁੱਖ-ਤਕਲੀਫਾਂ ਦਾ ਹੱਲ ਕਰਨਾ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ-ਐਸ.ਐਸ.ਪੀ ਗੁਰਦਾਸਪੁਰ

ਜ਼ਿਲ੍ਹਾ ਪੱਧਰੀ ‘ ਪੁਲਿਸ ਸ਼ਹੀਦੀ ਦਿਵਸ’ ਸਬੰਧੀ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਸਮਾਗਮ

ਗੁਰਦਾਸਪੁਰ, 21 ਅਕਤੂਬਰ 2024 (ਦੀ ਪੰਜਾਬ ਵਾਇਰ )। ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਸ੍ਰੀ ਹਰੀਸ਼ ਦਾਯਮਾ, ਐਸ.ਐਸ .ਪੀ ਗੁਰਦਾਸਪੁਰ ਨੇ ਪੁਲਿਸ ਲਾਇਨ ਗੁਰਦਾਸਪੁਰ ਵਿਖੇ ਜ਼ਿਲਾ ਪੱਧਰੀ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੋਰਾਨ ਕੀਤਾ। ਇਸ ਮੌਕੇ ਸ੍ਰੀ ਪੀ ਐਸ ਰਾਏ, ਐਡੀਸ਼ਨਲ ਸ਼ੈਸਨ ਜੱਜ ਗੁਰਦਾਸਪੁਰ, ਸ੍ਰੀ ਆਰ ਐਸ ਚੀਮਾ, ਸੀ.ਜੀ.ਐਮ ਗੁਰਦਾਸਪੁਰ, ਸ੍ਰੀ ਕਰਮਜੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਜੁਗਰਾਜ ਸਿੰਘ, ਐਸ ਪੀ (ਐੱਚ), ਬਲਵਿੰਦਰ ਸਿੰਘ ਰੰਧਾਵਾ (ਡੀ), ਸਮੂਹ ਡੀ.ਐਸ.ਪੀਜ਼ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਤੇ ਕਰਮਚਾਰੀ ਵੀ ਮੋਜੂਦ ਸਨ।

ਐਸ.ਐਸ.ਪੀ, ਹਰੀਸ਼ ਦਾਯਮਾ ਨੇ ਸ਼ਹੀਦੀ ਸਮਾਗਮ ਵਿੱਚ ਪਹੁੰਚੇ ਸਮੂਹ ਹਾਜਰੀਨ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੋਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਦਾਤਾਂ ਜਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਅਮਨ-ਸਾਂਤੀ ਦੀ ਰੱਖਿਆ ਲਈ ਸੁਰੱਖਿਆ ਫੋਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਨਾਂ ਕਿਹਾ ਕਿ ਅੱਜ ਦੇ ਸਮਾਗਮ ਵਿਚ ਸਾਡੀ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਅਸ਼ੀ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਈਏ ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੀਏ। ਆਪਣੀ ਡਿਊਟੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਈਏ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਲਾਮ ਕਰਦੀ ਹੈ, ਹਮੇਸ਼ਾਂ ਇਨਾਂ ਪਰਿਵਾਰਾਂ ਨਾਲ ਮੋਢਾ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ।

ਉਨਾਂ ਅੱਜ ਦੇ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੋਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ ਤੇ ਇੰਨਟੈਲੀਜੈਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ, ਭਾਰਤ-ਚੀਨ ਦੀ ਸਰਹੱਦ ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਹੀ ਸ਼ਾਮਿਲ ਸਨ ਤੇ ਚੀਨੀ ਫੋਜਾਂ ਨੇ ਹਮਲਾ ਕਰ ਦਿੱਤਾ ਪਰ ਇਨਾਂ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾ ਦਾ ਟਾਕਰਾ ਕੀਤਾ ਤੇ ਉਨਾਂ ਦੇ ਦੰਦ ਖੱਟ ਕੀਤੇ ਪਰ ਆਪਣੀ ਮਾਤਰ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿਚ ਅੱਜ ਪੂਰੇ ਭਾਰਤ ਵਿਚ‘ ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿਚ ਕੀਤੀ ਗਈ।

ਉਪਰੰਤ ਦਿਲਪ੍ਰੀਤ ਸਿੰਘ, ਆਈ. ਪੀ. ਐਸ, ਏ. ਐਸ. ਪੀ, ਦੀਨਾਨਗਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਤੇ ਸਮਾਗਮ ਵਿਚ ਪੁਹੰਚੀਆਂ ਸਮੂਹ ਹਸਤੀਆਂ ਵਲੋਂ ਸ਼ਹੀਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਏ।

ਇਸ ਤੋਂ ਪਹਿਲਾਂ ਕੁਲਵੰਤ ਸਿੰਘ, ਡੀ. ਐਸ.ਪੀ (ਦਿਹਾਤੀ) ਵਲੋਂ ਸ਼ਹੀਦ ਹੋਏ ਜਵਾਨਾਂ ਤੇ ਅਧਿਕਾਰੀਆਂ ਦੇ ਨਾਂਅ ਪੜ੍ਹ ਕੇ ਸੁਣਾਏ ਗਏ।

ਉਪਰੰਤ ਐਸ ਐਸ ਪੀ ਗੁਰਦਾਸਪੁਰ ਅਤੇ ਮੁੱਖ ਸਖਸੀਅਤਾਂ ਵਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਪਰਿਵਾਰ ਵਾਲਿਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।

ਇਸ ਮੌਕੇ ਸਮੂਹ ਅਧਿਕਾਰੀਆਂ ਵੱਲੋਂ ਸ਼ਹੀਦੀ ਗੈਲਰੀ ਦਾ ਦੌਰਾ ਕੀਤਾ ਗਿਆ ਅਤੇ ਸਮਾਗਮ ਦੇ ਆਖਰ ਵਿਚ ਸਾਰਿਆਂ ਨੇ ਨਾਸ਼ਤਾ ਕੀਤਾ।

ਇਸ ਮੌਕੇ ਪੁਲਿਸ ਜ਼ਿਲੇ ਦੇ ਸਮੂਹ ਐਸ.ਐਚ.ਓਜ਼ ਸਮੇਤ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਮੈਂਬਰ ਆਦਿ ਹਾਜ਼ਰ ਸਨ।

Written By
The Punjab Wire