ਗੁਰਦਾਸਪੁਰ

ਡੀ.ਆਈ.ਜੀ, ਬਾਰਡਰ ਰੇਂਜ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸ.ਐਸ.ਪੀ ਬਟਾਲਾ ਨੇ ਬਟਾਲਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡੀ.ਆਈ.ਜੀ, ਬਾਰਡਰ ਰੇਂਜ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸ.ਐਸ.ਪੀ ਬਟਾਲਾ ਨੇ ਬਟਾਲਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
  • PublishedOctober 23, 2024

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਜਾਰੀ

ਕਿਸਾਨਾਂ ਨੂੰ 231.75 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ

ਬਟਾਲਾ, 23 ਅਕਤੂਬਰ 2024 ( ਦੀ ਪੰਜਾਬ ਵਾਇਰ )। ਅੱਜ,ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ, ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਬਟਾਲਾ,ਸੁਹੇਲ ਕਾਸਿਮ ਮੀਰ ਵਲੋਂ ਬਟਾਲਾ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸਡੀਐਮ, ਵਿਕਰਮਜੀਤ ਸਿੰਘ, ਸਬੰਧਤ ਵਿਭਾਗ ਦੇ ਅਧਿਕਾਰੀ,ਖਰੀਦ ਏਜੰਸੀਆਂ ਦੇ ਨੁਮਾਇੰਦੇ, ਕਿਸਾਨ, ਆੜਤੀ ਆਦਿ ਹਾਜਰ ਸਨ।

ਇਸ ਮੌਕੇ ਡੀ.ਆਈ.ਜੀ, ਬਾਰਡਰ ਰੇੇਂਜ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਹੋ ਰਹੀ ਹੈ ਤੇ ਅੱਜ ਬਟਾਲਾ ਮੰਡੀ ’ਚੋਂ ਵੀ ਕਾਫ਼ੀ ਲਿਫ਼ਟਿੰਗ ਕੀਤੀ ਗਈ ਹੈ।

ਡੀ.ਆਈ.ਜੀ, ਬਾਰਡਰ ਰੇੇਂਜ, ਸਤਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਤੇ ਹੁਣ ਲਿਫ਼ਟਿੰਗ ਨੇ ਵੀ ਰਫ਼ਤਾਰ ਫੜ ਲਈ ਹੈ ਤੇ ਆਉਂਦੇ ਇਕ ਦੋ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਕਰ ਲਈ ਜਾਵੇਗੀ।

ਉਨ੍ਹਾਂ ਜਿਲ੍ਹੇ ਦੀ ਸਭ ਤੋਂ ਵੱਡੀ ਬਟਾਲਾ ਅਨਾਜ ਮੰਡੀ ਵਿੱਚ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ’ਤੇ ਸੰਤੁਸ਼ਟੀ ਜਾਹਰ ਕਰਦਿਆਂ ਕਿਹਾ ਕਿ ਜਿਸ ਰਫ਼ਤਾਰ ਨਾਲ ਲਿਫ਼ਟਿੰਗ ਦਾ ਕੰਮ ਚੱਲ ਰਿਹਾ ਹੈ, ਜਲਦੀ ਹੀ ਮੰਡੀਆਂ ਖ਼ਾਲੀ ਹੋ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 47 ਹਜ਼ਾਰ 373 ਮੀਟਰਕ ਟਨ ਦੀ ਆਮਦ ਹੋਈ ਸੀ। ਜਿਸ ਵਿਚੋਂ 1 ਲੱਖ 36 ਹਜ਼ਾਰ 678 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਝੋਨੇ ਦੀ ਕਿਸਾਨਾਂ ਨੂੰ ਮਿਥੇ ਸਮੇਂ ਵਿੱਚ 231.75 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚੋਂ 42 ਫੀਸਦ ਝੋਨਾ ਚੁੱਕਿਆ ਜਾ ਚੁੱਕਾ ਹੈ ਅਤੇ ਅਗਲੇ ਦਿਨਾਂ ਵਿੱਚ ਲਿਫਟਿੰਗ ਵਿੱਚ ਹੋਰ ਤੇਜ਼ੀ ਹੋਵੇਗੀ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਲਿਫ਼ਟਿੰਗ ਦੀ ਸਮੱਸਿਆ ਸੀ ਉਸ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਖ਼ਾਲੀ ਹੋ ਜਾਣਗੀਆਂ।

ਕਿਸਾਨਾਂ,ਆੜਤੀਆਂ, ਸ਼ੈਲਰ ਮਾਲਕਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ :

ਇਸ ਮੌਕੇ ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ, ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਬਟਾਲਾ,ਸੁਹੇਲ ਕਾਸਿਮ ਮੀਰ ਵਲੋਂ ਕਿਸਾਨਾਂ, ਆੜਤੀਆਂ, ਸ਼ੈਲਰ ਮਾਲਕਾਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨਾਲ ਮੀਟਿੰਗ ਵੀ ਕੀਤੀ।

ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Written By
The Punjab Wire