ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ

ਪੰਜਾਬ ਸਰਕਾਰ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ
  • PublishedOctober 23, 2024

ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਦੀਨਾਨਗਰ ਦਾਣਾ ਮੰਡੀ ਵਿੱਚ ਆਪਣੀ ਮੋਜੂਦਗੀ ਵਿੱਚ ਕਰਵਾਈ ਝੋਨੇ ਦੀ ਲਿਫਟਿੰਗ

ਕਿਸਾਨਾਂ ਦੇ ਖਾਤਿਆਂ ’ਚ ਮਿਥੇ ਸਮੇਂ ਵਿੱਚ 5000 ਕਰੋੜ ਰੁਪਏ ਦੀ ਕੀਤੀ ਅਦਾਇਗੀ

ਪੰਜਾਬ ਦੀਆਂ ਮੰਡੀਆਂ ਵਿੱਚੋਂ 33 ਲੱਖ ਮੀਟਰਕ ਟਨ ਦੀ ਆਮਦ ਵਿੱਚੋਂ 30 ਲੱਖ ਮੀਟਰਕ ਟਨ ਦੀ ਹੋਈ ਨਿਰਵਿਘਨ ਖ਼ਰੀਦ

ਦੀਨਾਨਗਰ/ਗੁਰਦਾਸਪੁਰ, 23 ਅਕਤੂਬਰ 2024 (ਦੀ ਪੰਜਾਬ ਵਾਇਰ )। ਸ੍ਰੀ ਲਾਲ ਚੰਦ ਕਟਾਰੂਚੱਕ ,ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਵਲੋਂ ਸੂਬੇ ਭਰ ਵਿੱਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵਲੋਂ ਦਾਣਾ ਮੰਡੀ, ਦੀਨਾਨਗਰ ਦਾ ਦੌਰਾ ਕੀਤਾ ਗਿਆ ਤੇ ਆਪਣੀ ਮੋਜੂਦਗੀ ਵਿੱਚ ਝੋਨੇ ਦੀ ਲਿਫਟਿੰਗ ਕਰਵਾਈ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਸਵੱਲੀ ਨਜ਼ਰ ਨਾ ਹੋਣ ਕਰਕੇ, ਮੰਡੀਆਂ ਵਿੱਚੋਂ ਲਿਫਟਿੰਗ ਦੀ ਖੜੋਤ ਵੇਖਣ ਨੂੰ ਮਿਲੀ ਸੀ ਪਰ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਵਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਦਕਾ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਤੇਜ਼ੀ ਆਈ ਹੈ।

ਕੈਬਨਿਟ ਮੰਤਰੀ,ਲਾਲ ਚੰਦ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਸੂਬੇ ਦੀਆਂ ਦਾਣਾ ਮੰਡੀਆਂ ਵਿੱਚ 33 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 30 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 5000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਹਨ।

ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਪੂਰਾ ਮੁੱਲ ਦਿੱਤਾ ਜਾ ਰਿਹਾ ਹੈ ਤੇ ਫਸਲ ‘ਤੇ ਕਿਸੇ ਕਿਸਮ ਦਾ ਕੱਟ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਖਰੀਦ ਕੀਤੀ ਫਸਲ ਦੀ 24 ਘੰਟੇ ਅੰਦਰ ਅਦਾਇਗੀ ਯਕੀਨੀ ਬਣਾਈ ਗਈ ਹੈ।

ਉਨ੍ਹਾਂ ਅੱਗੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਫਸਲ ਸੁੱਕੀ ਹੀ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਸ ਉਪਰੰਤ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਵਲੋਂ ਆਪਣੀ ਮੋਜੂਦਗੀ ਵਿਚ ਦਾਣਾ ਮੰਡੀ ਵਿੱਚ ਝੋਨੇ ਦੀ ਕੀਤੀ ਜਾ ਲਿਫਟਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ 8 ਲੱਖ ਮੀਟਰਕ ਟਨ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਅਗਲੇ ਇੱਕ ਦੋ ਦਿਨਾਂ ਵਿੱਚ ਮੰਡੀਆਂ ਵਿਚ ਫਸਲ ਦੀ ਚੁਕਾਈ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ, ਮਿੱਲਰ ਮਾਲਕਾਂ, ਆੜਤੀਆਂ ਤੇ ਮਜਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਤ ਸਮੇਂ ਫਸਲ ਦੀ ਕਟਾਈ ਨਾ ਕਰਨ। ਮੰਡੀਆਂ ਵਿੱਚ ਸੁੱਕੀ ਫਸਲ ਲਿਆਂਦੀ ਜਾਵੇ। ਝੋਨੇ ਦੀ ਕਟਾਈ ਕਰਨ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਪਰਾਲੀ/ਨਾੜ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ।

Written By
The Punjab Wire