ਕੇਂਦਰ ਸਰਕਾਰ ਨੇ ਪੰਜਾਬ ਨੂੰ ਦਿੱਤੇ ਫਸਲ ਦੇ ਲਈ 29,000 ਕਰੋੜ : ਯਾਦਵਿੰਦਰ ਸਿੰਘ ਬੁੱਟਰ
ਕਿਹਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੀ ਹਤਿਆਸ਼ੀ ਪਾਰਟੀ ਹੈ
ਬਟਾਲਾ, 24 ਅਕਤੂਬਰ 2024 (ਦੀ ਪੰਜਾਬ ਵਾਇਰ )। ਭਾਜਪਾ ਪੰਜਾਬ ਦੀਆਂ ਚਾਰ ਸੀਟਾਂ ’ਤੇ ਗੰਭੀਰ ਹੋ ਕੇ ਚੋਣਾਂ ਲੜੇਗੀ ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਤੇ ਸਪੋਕਸਮੈਨ ਭਾਰਤੀ ਜਨਤਾ ਪਾਰਟੀ ਪੰਜਾਬ ਸ.ਯਾਦਵਿੰਦਰ ਸਿੰਘ ਬੁੱਟਰ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਵਿਸ਼ੇਸ਼ ਕਰਕੇ ਮਹਿਲਾਵਾਂ ਨਾਲ ਧੋਖਾ ਕੀਤਾ ਹੈ। ਸਰਕਾਰ ਬਣਨ ਤੋਂ ਪਹਿਲਾ ਉਹਨਾਂ ਕਿਹਾ ਕਿ ਹਰ ਮਹੀਨੇ ਮਹਿਲਾਵਾਂ ਦੇ ਖਾਤੇ ਵਿਚ 1000 ਰੁਪਏ ਪਾਏ ਜਾਣਗੇ। ਪਰੰਤੂ ਅਜੇ ਤੱਕ ਮਹਿਲਾਵਾਂ ਦੇ ਖਾਤੇ ਵਿਚ ਇਕ ਰੁਪਇਆ ਵੀ ਨਹੀਂ ਪਾਇਆ ਗਿਆ। ਜਦਕਿ ਸਰਕਾਰ ਨੂੰ ਬਣਿਆ 3 ਸਾਲ ਦੇ ਕਰੀਬ ਹੋ ਚੱਲੇ ਹਨ।
ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਦੇ ਲਈ ਪੰਜਾਬ ਸਰਕਾਰ ਨੂੰ 29 ਹਜਾਰ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਅੱਜ ਝੋਨੇ ਦੀ ਖਰੀਦ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੈ। ਕੇਂਦਰ ਬੇਵਜ੍ਹਾ ਪੰਜਾਬ ਸਰਕਾਰ ਤੇ ਦੋਸ਼ ਲਗਾ ਰਹੀ ਹੈ। ਜਦ ਉਸਨੇ ਪੁੱਛਿਆ ਗਿਆ ਕਿ ਪੰਜਾਬ ਸਰਕਾਰ ਆਰੋਪ ਲਗਾ ਰਹੀ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਗੋਦਾਮਾਂ ਨਾਲ ਅਨਾਜ਼ ਨਹੀਂ ਉਠਾ ਰਹੀ ਤਾਂ ਉਹਨਾਂ ਕਿਹਾ ਕਿ ਪੈਦਾਵਰ ਦਿਨ ਪ੍ਰਤੀਦਿਨ ਵੱਧ ਰਹੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਨਵੇਂ ਗੋਦਾਮ ਬਣਾਉਣ ਦੀ ਜਰੂਰਤ ਹੈ। ਜੋ ਉਹ ਬਣਾ ਨਹੀਂ ਰਹੀ ਜਿਸ ਕਾਰਨ ਪੰਜਾਬ ਵਿਚ ਸਪੇਸ ਦੀ ਕਮੀ ਹੋ ਰਹੀ ਹੈ। ਸ.ਬੁੱਟਰ ਨੇ ਅੱਗੇ ਕਿਹਾ ਕਿ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਭਗਵੰਤ ਮਾਨ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਝੂਠਾ ਪ੍ਰਚਾਰ ਸਿਰਫ਼ ਜ਼ਿਮਨੀ ਚੋਣਾਂ ‘ਚ ਹਾਰ ਦੇ ਡਰ ਤੋ ਕਰ ਰਹੀ ਹੈ ।
ਯਾਦਵਿੰਦਰ ਸਿੰਘ ਬੁੱਟਰ ਅੱਗੇ ਕਿਹਾ ਕਿ ਪੰਜਾਬ ਭਾਜਪਾ ਦੀ ਲੀਡਰਸ਼ਿਪ ਅਤੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੀ ਹਤਿਆਸ਼ੀ ਹੈ ਅਤੇ ਹਰ ਪੱਖੋਂ ਹਰ ਸਮੇਂ ਪੰਜਾਬ ਦੇ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜੀ ਹੈ।ਪੰਜਾਬ ਦੇ ਲੋਕ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਹੀ ਅੱਗੇ ਹੋ ਕੇ ਕੰਮ ਕਰਦੀ ਹੈ।