Close

Recent Posts

ਗੁਰਦਾਸਪੁਰ

ਪੁਲਸ ਅਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਪਹੁੰਚੀਆਂ- ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਪੁਲਸ ਅਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਪਹੁੰਚੀਆਂ- ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
  • PublishedOctober 29, 2024

ਗੁਰਦਾਸਪੁਰ, 29 ਅਕਤੂਬਰ 2024 (ਦੀ ਪੰਜਾਬ ਵਾਇਰ )। ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਬਲਾਕ ਧਾਰੀਵਾਲ ਦੇ  ਵੱਖ-ਵੱਖ ਪਿੰਡਾਂ ਵਿਚੋਂ ਬੇਲਰਾਂ ਨਾਲ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ। ਸਿਵਲ ਅਤੇ ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਐੱਸ.ਡੀ.ਐੱਮ ਗੁਰਦਾਸਪੁਰ, ਸ਼੍ਰੀ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਵਲ ਅਤੇ ਪੁਲਿਸ ਵਿਭਾਗ ਵਲੋਂ ਦੂਜੇ ਹੋਰ ਵਿਭਾਗਾਂ ਨਾਲ ਜਾ ਕੇ ਵੱਖ- ਵੱਖ ਪਿੰਡਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ  ਕਿਸਾਨਾਂ ਵਲੋਂ ਪਰਾਲੀ ਨਾ ਸਾੜਨ ਦਾ ਪ੍ਰਣ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ, ਰਛਪਾਲ ਸਿੰਘ, ਇੰਸਪੈਂਕਟਰ ਬਲਜੀਤ ਕੌਰ ਐੱਸ.ਐੱਚ.ਓ. ਧਾਰੀਵਾਲ,  ਏਈਓ, ਯਾਦਵਿੰਦਰ ਸਿੰਘ, ਏਈਓ ਅਰਜਿੰਦਰ ਸਿੰਘ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨਾ ਸਾੜਨ ਦੀਆਂ ਸਖ਼ਤ  ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।

Written By
The Punjab Wire