ਗੁਰਦਾਸਪੁਰ, 30 ਅਕਤੂਬਰ 2024 (ਦੀ ਪੰਜਾਬ ਵਾਇਰ)। ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਿਲ੍ਹਾ ਵਾਸੀਆਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਤਿਉਹਾਰ ਬੁਰਾਈ ਉੱਪਰ ਨੇਕੀ ਦੀ ਜਿੱਤ ਅਤੇ ਰੌਸ਼ਨੀ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਸਿੱਖਾਂ ਲਈ ਇਸ ਦਿਵਸ ਦੀ ਮਹੱਤਤਾ ਇਹ ਹੈ ਕਿ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ 52 ਪਹਾੜੀ ਰਾਜਿਆਂ ਸਮੇਤ ਗਵਾਲੀਅਰ ਦੇ ਕਿਲੇ ’ਚੋਂ ਰਿਹਾਅ ਹੋਏ ਸਨ ਅਤੇ ਇਸ ਦਿਨ ਹਰਿਮੰਦਰ ਸਾਹਿਬ ਦੀ ਸਜਾਵਟ ਦੇਖਣਯੋਗ ਹੰਦੀ ਹੈੇ।
ਦੀਵਾਲੀ ਜਸ਼ਨ ਦੇ ਮੌਕੇ ਉਨਾਂ ਜਿਲ੍ਹਾ ਵਾਸੀਆਂ ਦੀ ਚੰਗੀ ਸਿਹਤ, ਖੁਸ਼ਹਾਲੀ ਅਤੇ ਖੁਸ਼ੀਆਂ ਨਾਲ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਦਾ ਸੰਦੇਸ਼ ਦਿੱਤਾ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।