Close

Recent Posts

ਗੁਰਦਾਸਪੁਰ ਪੰਜਾਬ

ਅੱਜ ਸਾਰਾ ਦਿਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਬਟਾਲਾ ਰਹੇ ਫੀਲਡ ਵਿੱਚ- ਆਪਣੀ ਮੌਜੂਦਗੀ ਵਿੱਚ ਪਿੰਡ ਹਰਪੁਰਾ ਅਤੇ ਸ਼ਾਹਪਰ ਅਰਾਈਆਂ ਦੇ ਖੇਤ ਵਿੱਚ ਲੱਗੀ ਅੱਗ ਨੂੰ ਬੁਝਵਾਇਆ, ਦੇਖੋ ਵੀਡੀਓ

ਅੱਜ ਸਾਰਾ ਦਿਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਬਟਾਲਾ ਰਹੇ ਫੀਲਡ ਵਿੱਚ- ਆਪਣੀ ਮੌਜੂਦਗੀ ਵਿੱਚ ਪਿੰਡ ਹਰਪੁਰਾ ਅਤੇ ਸ਼ਾਹਪਰ ਅਰਾਈਆਂ ਦੇ ਖੇਤ ਵਿੱਚ ਲੱਗੀ ਅੱਗ ਨੂੰ ਬੁਝਵਾਇਆ, ਦੇਖੋ ਵੀਡੀਓ
  • PublishedNovember 1, 2024

ਡਿਪਟੀ ਕਮਿਸ਼ਨਰ ਵਲੋਂ ਪਿੰਡ ਮੇਤਲਾ ਤੇ ਵਰਸਾਲ ਚੱਕ ਦੇ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗ-ਪਰਾਲੀ ਪ੍ਰਬੰਧਨ ਦੀ ਕੀਤੀ ਅਪੀਲ

15 ਪਿੰਡਾਂ ਵਿੱਚ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਨੇ ਫਲੈਗ ਮਾਰਚ ਦੇ ਰੂਪ ਵਿੱਚ ਕੀਤਾ ਦੌਰਾ

ਇਸ ਸਾਲ, ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦ ਆਈ ਕਮੀ

ਗੁਰਦਾਸਪੁਰ/ ਬਟਾਲਾ 1 ਨਵੰਬਰ 2024 (ਦੀ ਪੰਜਾਬ ਵਾਇਰ )। ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ, ਸਾਰਾ ਦਿਨ ਫੀਲਡ ਵਿੱਚ ਰਹੇ ਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਅਤੇ ਐਸ.ਡੀ.ਐਮ ਬਟਾਲਾ ਵਿਕਰਮਜੀਤ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ, ਅੱਜ ਜਦ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿੱਚ ਪਿੰਡ ਹਰਪੁਰਾ ਅਤੇ ਸ਼ਾਹਪਰ ਅਰਾਈਆਂ ਦੇ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖਿਆ। ਉਨ੍ਹਾਂ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਲੱਗੀ ਅੱਗ ਨੂੰ ਬੁਝਵਾਇਆ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਜਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਵਾਪਰ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਉਹ ਆਪ ਖੁਦ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਵੀ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਫੀਲਡ ਵਿੱਚ ਰਹੀਆਂ ਸਨ, ਤਾਂ ਜੋ ਪਰਾਲੀ/ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।

ਇਸ ਸਾਲ, ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦ ਆਈ ਕਮੀ :

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਕਰੀਬ ਡੇਢ ਮਹੀਨੇ ਤੋਂ ਉਹ ਖੁਦ ਅਤੇ ਸਮੁੱਚਾ ਪ੍ਰਸ਼ਾਸਨ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਸਾਲ, ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦ ਕਮੀ ਆਈ ਹੈ। ਪਿਛਲੇ ਸਾਲ ਹੁਣ ਤੱਕ ਜਿਲ੍ਹੇ ਵਿੱਚ 200 ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ। ਪਰ ਇਸ ਸਾਲ ਹੁਣ ਤੱਕ 99 ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਇਨ੍ਹਾਂ ਵਿੱਚੋਂ ਸਿਰਫ਼ 60 ਐਕਚੂਅਲ ਕੇਸ ਪਰਾਲੀ ਸਾੜਨ ਦੇ ਹੋਏ ਹਨ।

ਪਿੰਡ ਮੇਤਲਾ ਤੇ ਵਿਸ਼ਾਲ ਚੱਕ ਦੇ ਪਿੰਡਾਂ ਦੇ ਕਿਸਾਨਾਂ ਨਾਲ ਕੀਤੀ ਮੀਟਿੰਗ :

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਮੇਤਲਾ ਤੇ ਵਿਸ਼ਾਲ ਚੱਕ ਦੇ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਤੇ ਪਰਾਲੀ ਪ੍ਰਬੰਧਨ ਦੀ ਅਪੀਲ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸੁਪਰਸੀਡਰ ਤੇ ਬੇਲਰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਏ ਜਾਣ। ਇਸ ਮੌਕੇ ਕਿਸਾਨਾਂ ਵਲੋਂ ਪਰਾਲੀ ਨਾ ਸਾੜਨ ਲਈ ਜਿਲ੍ਹਾ ਪਰਸ਼ਾਸਨ ਨਾਲ ਸਹਿਯੋਗ ਕਰਨ ਦਾ ਯਕੀਨ ਵੀ ਦਿਵਾਇਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਿੰਡ ਪੱਧਰ ਤੱਕ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਕਿਸਾਨਾਂ ਨੂੰ ਆਸਾਨੀ ਨਾਲ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਾਬੰਦ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਬਹੁਤਾਤ ਪਿੰਡਾਂ ਵਿੱਚ ਅਗਾਂਹਵਧੂ ਕਿਸਾਨ ਹਨ, ਜਿਨ੍ਹਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਅਤੇ ਉਨ੍ਹਾਂ ਵਲੋਂ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਦੂਜੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੀ ਅਜਿਹੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰ ਰਿਹਾ ਹੈ ਅਤੇ ਅਗਾਂਹਵਧੂ ਕਿਸਾਨ ਜੋ ਵਾਤਾਵਰਣ ਨੂੰ ਸਾਫ਼ ਰੱਖਣ ਤੇ ਸਮਾਜ ਭਲਾਈ ਲਈ ਯੋਗਦਾਨ ਪਾ ਰਹੇ ਹਨ, ਜਿਲ੍ਹਾ ਪ੍ਰਸ਼ਾਸਨ ਵੀ ਇਨ੍ਹਾਂ ਦੇ ਨਾਲ ਖੜਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਨਾਲ ਪੂਰਨ ਸਹਿਯੋਗ ਕਰ ਰਿਹਾ ਹੈ ਅਤੇ ਜੇਕਰ ਫਿਰ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਮਜਬੂਰਨ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਤਹਿਤ ਕਾਰਵਾਈ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਅੱਜ ਜਿਨ੍ਹਾਂ ਕਿਸਾਨਾਂ ਵਲੋਂ ਅੱਗ ਲਗਾਈ ਗਈ ਹੈ ਅਤੇ ਇਸ ਖੇਤਰ ਵਿੱਚ ਤਾਇਨਾਤ ਅਫਸਰਾਂ ਤੇ ਨੰਬਰਦਾਰਾਂ ਵਿਰੁੱਧ ਵੀ, ਜੋ ਕਿਸਾਨਾਂ ਨੂੰ ਸਮਝਾਉਣ ਵਿੱਚ ਅਸਫ਼ਲ ਰਹੇ ਹਨ, ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

15 ਪਿੰਡਾਂ ਵਿੱਚ ਸਿਵਲ ਤੇ ਪੁਲਿਸ ਵਿਭਾਗ ਵਲੋਂ ਫਲੈਗ ਮਾਰਚ ਦੇ ਰੂਪ ਵਿੱਚ ਕੀਤਾ ਦੌਰਾ:

ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ ਐਸ ਪੀ ਬਟਾਲਾ,ਸੁਹੇਲ ਕਾਸੀਮ ਮੀਰ ਵਲੋਂ ਪਿੰਡ ਸੰਗਤਪੁਰਾ, ਮਸਾਣੀਆਂ, ਪੰਜ ਗਰਾਈਆਂ, ਧੰਦੋਈ, ਹਰਪੁਰਾ, ਕੁਰਾਲੀ, ਕਾਜਮਪੁਰ, ਸ਼ਾਹਪਰ ਅਰਾਈਆਂ, ਊਧਨਵਾਲ, ਸੱਖੋਵਾਲ, ਸੱਲੋਵਾਲ, ਧਾਰੀਵਾਲ ਸੋਹੀਆਂ, ਚੀਮਾ ਖੁੱਡੀ, ਵਰਸਾਲ ਚੱਕ ਅਤੇ ਮੇਤਲਾ ਦਾ ਫਲੈਗ ਮਾਰਚ ਦੇ ਰੂਪ ਵਿੱਚ ਦੌਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ ਅਤੇ ਪਰਾਲੀ/ਨਾੜ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ।

ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਮਾਨਵਤਾ ਦੀ ਭਲਾਈ ਲਈ, ਪਰਾਲੀ/ਨਾੜ ਨਾ ਸਾੜਨ ਲਈ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ‘ਤੇ ਸੰਪਰਕ ਕਰਨ।

ਇਸ ਮੌਕੇ ਨਾਇਬ ਤਹਿਸੀਲਦਾਰ ਹਰਮਨਪ੍ਰੀਤ ਸਿੰਘ, ਡੀ ਐਸਪੀ, ਹਰਕਿਰਸ਼ਨ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਬਲਵਿੰਦਰ ਕੋਰ, ਐਸਐਚਓ ਬਿਕਰਮ ਸਿੰਘ, ਚੌਂਕੀ ਇੰਚਾਰਜ ਊਧਨਵਾਲ ਪਲਵਿੰਦਰ ਸਿੰਘ ਅਤੇ ਐਸ ਆਈ ਹਰਜੀਤ ਸਿੰਘ ਹਾਜ਼ਰ ਸਨ।

Written By
The Punjab Wire