ਮੁੱਖ ਖ਼ਬਰ

ਪਿੰਡ ਗਿੱਦੜਪਿੰਡੀ ਤੋਂ ਆਮ ਆਦਮੀ ਪਾਰਟੀ ਦਾ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ

ਪਿੰਡ ਗਿੱਦੜਪਿੰਡੀ ਤੋਂ ਆਮ ਆਦਮੀ ਪਾਰਟੀ ਦਾ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ
  • PublishedNovember 1, 2024

ਚੋਣਾਂ ਦੌਰਾਨ ਝੂਠੇ ਵਾਅਦੇ ਕਰਕੇ ਵੋਟਾਂ ਬਟੋਰ ਕੇ ਸੱਤਾ ‘ਚ ਆਉਣ ਵਾਲੀ ‘ਆਪ’ ਸਰਕਾਰ ਤੋਂ ਲੋਕ ਪਰੇਸ਼ਾਨ- ਵਿਧਾਇਕ ਪਾਹੜਾ

ਗੁਰਦਾਸਪੁਰ, 1 ਨਵੰਬਰ 2024 (ਦੀ ਪੰਜਾਬ ਵਾਇਰ)। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਗਿੱਦੜਪਿੰਡੀ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਹਰਜਿੰਦਰ ਸਿੰਘ ਸੋਢੀ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਾਮਲ ਹੋਣ ’ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਪ੍ਰੈਸ ਬਿਆਨ ਜਾਰੀ ਕਰਦੇ ਹੋਏ ਵਿਧਾਇਕ ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਲਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਨਾਮ ਸਿੰਘ ਸਾਬਕਾ ਸਰਪੰਚ, ਜੋਗਾ ਸਿੰਘ, ਕੁਲਦੀਪ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ, ਜੈਸਮ ਮਸੀਹ, ਬਲਦੇਵ ਮਸੀਹ, ਰੋਬਨ ਮਸੀਹ, ਹਰਬੰਸ ਕੌਰ, ਕਮਲਜੀਤ ਕੌਰ, ਮਕਬੂਲ ਮਸੀਹ, ਹਰਜੀਤ ਕੌਰ, ਹਰਜੀਤ ਸਿੰਘ, ਸੰਪੂਰਨ ਸਿੰਘ ਛਿੰਦਾ, ਗੁਲਜ਼ਾਰ, ਬਚਨ ਸਿੰਘ, ਕੁਲਬੀਰ ਸਿੰਘ, ਰਾਜਵਿੰਦਰ ਕੌਰ, ਸੁੱਚਾ ਸਿੰਘ ਫੌਜੀ, ਕਮਲਜੀਤ ਕੌਰ, ਸੁਰਜੀਤ ਸਿੰਘ, ਯੂਨਸ ਮਸੀਹ ਸਾਬਕਾ ਪੰਚ, ਸਾਬਾ ਮਸੀਹ ਸ਼ਾਮਿਲ ਸਨ। ਜਿਨ੍ਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ । ਜਿਸ ਕਾਰਨ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬਹੁਤ ਪਰੇਸ਼ਾਨ ਹਨ। ਜਿਸ ਕਾਰਨ ਉਹ ਇਸ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਚਟਾਨ ਵਾਂਗ ਖੜ੍ਹੇ ਹਨ। ਹਲਕੇ ਦੇ ਲੋਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਾਂਗ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਚੋਣਾਂ ਦੌਰਾਨ ਝੂਠੇ ਵਾਅਦੇ ਕਰਕੇ ਅਤੇ ਵੋਟਾਂ ਹਾਸਲ ਕਰਕੇ ਸੱਤਾ ਵਿੱਚ ਆਉਣ ਵਾਲੀ ‘ਆਪ’ ਸਰਕਾਰ ਤੋਂ ਲੋਕ ਨਾਰਾਜ਼ ਹਨ। ਆਉਣ ਵਾਲੇ ਸਮੇਂ ਵਿੱਚ ਇਸ ਪਾਰਟੀ ਦੀ ਹੋਂਦ ਖ਼ਤਮ ਹੋ ਜਾਵੇਗੀ। ‘ਆਪ’ ਸਰਕਾਰ ਦੇ ਸ਼ਾਸਨ ‘ਚ ਸੂਬੇ ‘ਚ ਲੁੱਟ-ਖੋਹ, ਚੋਰੀ, ਡਕੈਤੀ ਅਤੇ ਕਤਲ ਵਰਗੀਆਂ ਅਪਰਾਧਿਕ ਘਟਨਾਵਾਂ ਦਾ ਬੋਲਬਾਲਾ ਹੈ। ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਉਨ੍ਹਾਂ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ।

Written By
The Punjab Wire