Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ ਪੰਜਾਬ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ-ਕਿਸਾਨਾਂ ਨੂੰ 1005.65 ਕਰੋੜ ਰੁਪਏ ਦੀ ਕੀਤੀ ਅਦਾਇਗੀ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ-ਕਿਸਾਨਾਂ ਨੂੰ 1005.65 ਕਰੋੜ ਰੁਪਏ ਦੀ ਕੀਤੀ ਅਦਾਇਗੀ
  • PublishedNovember 4, 2024

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ

ਗੁਰਦਾਸਪੁਰ,4 ਨਵੰਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ ਹੈ।

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 3 ਨਵੰਬਰ ਤੱਕ 532866 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 507352 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ 1007.65 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 70 ਫੀਸਦ ਫਸਲ ਦੀ ਚੁਕਾਈ ਮੰਡੀਆਂ ਵਿਚੋਂ ਹੋ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 195305 ਮੀਟਰਕ ਟਨ, ਮਾਰਕਫੈੱਡ ਵਲੋਂ 130828 ਮੀਟਰਕ ਟਨ, ਪਨਸਪ ਵਲੋਂ 120069 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 57837 ਐੱਫ.ਸੀ.ਆਈ ਵੱਲੋਂ 3270 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।

Written By
The Punjab Wire