ਗੁਰਦਾਸਪੁਰ

ਡੇਰਾ ਬਾਬਾ ਨਾਨਕ, ਵਿਧਾਨ ਸਭਾ ਜ਼ਿਮਨੀ ਚੋਣ: ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਨਿਰਧਾਰਤ ਮਿਤੀ ‘ਚ ਬਦਲਾਅ

ਡੇਰਾ ਬਾਬਾ ਨਾਨਕ, ਵਿਧਾਨ ਸਭਾ ਜ਼ਿਮਨੀ ਚੋਣ: ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਨਿਰਧਾਰਤ ਮਿਤੀ ‘ਚ ਬਦਲਾਅ
  • PublishedNovember 4, 2024

20 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨੂੰ ਹੋਵੇਗੀ ਗਿਣਤੀ

ਗੁਰਦਾਸਪੁਰ, 4 ਨਵੰਬਰ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਵੋਟਿੰਗ ਦੀ ਮਿਤੀ ਵਿੱਚ ਤਬਦੀਲੀ ਕਰਦਿਆਂ 13 ਨਵੰਬਰ ਦੀ ਥਾਂ 20 ਨਵੰਬਰ ਨਿਸ਼ਚਿਤ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਅਤੇ ਚੋਣ ਕੰਮ ਮੁਕੰਮਲ ਕਰਨ ਦੀਆਂ ਤਰੀਕਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ ਅਤੇ ਚੋਣ ਦਾ ਕੰਮ 25 ਨਵੰਬਰ ਨੂੰ ਮੁਕੰਮਲ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਇਹ ਬਦਲਾਅ ਵੱਖ-ਵੱਖ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਪੱਧਰੀ ਰਾਜਨੀਤਿਕ ਪਾਰਟੀਆਂ ਅਤੇ ਕੁਝ ਸਮਾਜਿਕ ਸੰਸਥਾਵਾਂ ਵੱਲੋਂ ਕੀਤੀ ਬੇਨਤੀ ਦੇ ਮੱਦੇਨਜ਼ਰ ਕੀਤਾ ਹੈ।

Written By
The Punjab Wire