ਗੁਰਦਾਸਪੁਰ

ਡਰੱਗ ਹੈਲਪਲਾਈਨ ਨੰਬਰ 78145-45950 ‘ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿਓ- ਐਸਐਸਪੀ ਹਰੀਸ਼ ਦਾਯਮਾ

ਡਰੱਗ ਹੈਲਪਲਾਈਨ ਨੰਬਰ 78145-45950 ‘ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿਓ- ਐਸਐਸਪੀ ਹਰੀਸ਼ ਦਾਯਮਾ
  • PublishedNovember 6, 2024

ਐਸ.ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਗੁਰਦਾਸਪੁਰ, 6 ਨਵੰਬਰ 2024 (ਦੀ ਪੰਜਾਬ ਵਾਇਰ )। ਸ੍ਰੀ ਹਰੀਸ਼ ਦਾਯਮਾ, ਐਸ. ਐਸ. ਪੀ , ਗੁਰਦਾਸਪੁਰ ਵਲੋਂ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਿਹਾ ਕਿ ਗੁਰਦਾਸਪੁਰ ਪੁਲਿਸ, ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਗੱਲ ਕਰਦਿਆਂ ਐਸ. ਐਸ. ਪੀ ਗੁਰਦਾਸਪੁਰ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਪੁਲਿਸ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਨੂੰ ਯਕੀਨੀ ਬਣਾਉਣ।

ਐਸ. ਐਸ. ਪੀ ਗੁਰਦਾਸਪੁਰ ਨੇ ਅੱਗੇ ਕਿਹਾ ਕਿ ਪੁਲਿਸ ਵਿਭਾਗ ਦੀ ਹਮੇਸ਼ਾ ਪਹਿਲ ਰਹੀ ਹੈ ਕਿ ਜੋ ਵੀ ਵਿਅਕਤੀ,ਉਨ੍ਹਾਂ ਪਾਸ ਦੁੱਖ ਤਕਲੀਫ਼ਾਂ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ ਸੁਣ ਕੇ ਹੱਲ ਕੀਤਾ ਜਾਵੇ।

ਐਸ.ਐਸ.ਪੀ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਨਸ਼ੇ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਹਨ ਤਾਂ ਜੋ ਨੋਜਵਾਨ ਨਸ਼ਿਆਂ ਦੇ ਜਾਲ ਵਿੱਚ ਨਾ ਫਸਣ।

ਐਸ.ਐਸ.ਪੀ ਗੁਰਦਾਸਪੁਰ ਨੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬੁਰਾਈ, ਨਸ਼ਿਆਂ ਖਿਲਾਫ਼ ਸਹਿਯੋਗ ਕਰਨ। ਨਸ਼ਿਆਂ/ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਡਰੱਗ ਹੈਲਪਲਾਈਨ ਨੰਬਰ 78145-45950 ਅਤੇ ਪੁਲਿਸ ਹੈਲਪਲਾਈਨ 112 ਅਤੇ 97800- 02601 ਤੇ ਪੁਲਿਸ ਨੂੰ ਇਤਲਾਹ ਦੇਣ, ਅਜਿਹੇ ਵਿਅਕਤੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ।ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਂਦੀ ਹੈ।

Written By
The Punjab Wire