ਗੁਰਦਾਸਪੁਰ

ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟਰੇਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ

ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟਰੇਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ
  • PublishedNovember 7, 2024

ਗੁਰਦਾਸਪੁਰ, 7 ਨਵੰਬਰ 2024 (ਦੀ ਪੰਜਾਬ ਵਾਇਰ )। ਮਾਨਯੋਗ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ- ਨਿਰਦੇਸ਼ਾਂ ਹੇਠ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟੇਰਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਸਮਾਰੋਹ ਮੌਕੇ ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ, ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਰੰਜੀਵ ਪਾਲ ਸਿੰਘ ਚੀਮਾ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਤੋਂ ਇਲਾਵਾ ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰਜ਼ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਹਰਜਿੰਦਰ ਸਿੰਘ, ਪ੍ਰਿੰਸੀਪਲ ਮੈਜਿਸਟੇਰਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦੁਆਰਾ ਬੋਰਡ ਦਾ ਕੰਮ ਸ਼ੁਰੂ ਕੀਤਾ ਗਿਆ।

ਇਸ ਮੌਕੇ ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਦੱਸਿਆ ਕਿ ਇਹ ਅਦਾਲਤ/ਬੋਰਡ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਮਰਾ ਨੰਬਰ 517, ਚੌਥੀ ਮੰਜਿਲ ਵਿੱਖੇ ਹਰ ਬੁੱਧਵਾਰ ਅਤੇ ਵੀਰਵਾਰ 2 ਤੋਂ 4 ਵਜੇ ਤੱਕ ਲਗਾਈ ਜਾਵੇਗੀ।

Written By
The Punjab Wire