Close

Recent Posts

ਪੰਜਾਬ ਮੁੱਖ ਖ਼ਬਰ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਹਰਿਆਣਾ ਨੂੰ ਜ਼ਮੀਨ ਦੇਣ ‘ਤੇ ਜਤਾਇਆ ਇਤਰਾਜ਼: ਪ੍ਰਧਾਨ ਮੰਤਰੀ ਤੋਂ ਫ਼ੈਸਲੇ ‘ਤੇ ਨਿਜੀ ਦਖ਼ਲ ਦੇਣ ਦੀ ਮੰਗ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਹਰਿਆਣਾ ਨੂੰ ਜ਼ਮੀਨ ਦੇਣ ‘ਤੇ ਜਤਾਇਆ ਇਤਰਾਜ਼: ਪ੍ਰਧਾਨ ਮੰਤਰੀ ਤੋਂ ਫ਼ੈਸਲੇ ‘ਤੇ ਨਿਜੀ ਦਖ਼ਲ ਦੇਣ ਦੀ ਮੰਗ
  • PublishedNovember 14, 2024

ਕਿਹਾ- ਚੰਡੀਗੜ੍ਹ ਜ਼ਮੀਨ ਦਾ ਟੁਕੜਾ ਨਹੀਂ-ਜਜ਼ਬਾਤ ਜੁੜੀਆਂ ਹਨ

ਚੰਡੀਗੜ੍ਹ, 14 ਨਵੰਬਰ 2024 (ਦੀ ਪੰਜਾਬ ਵਾਇਰ)। ਚੰਡੀਗੜ੍ਹ ਵਿੱਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਜਗ੍ਹਾ ਦੇਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਨ੍ਹਾਂ ਲਈ ਜ਼ਮੀਨ ਦਾ ਟੁਕੜਾ ਨਹੀਂ ਹੈ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਿਛਲੇ ਸਮੇਂ ਵਿੱਚ ਪੰਜਾਬ ਦੇ ਜ਼ਖਮਾਂ ਨੂੰ ਭਰਨ ਲਈ ਕਈ ਉਪਰਾਲੇ ਕੀਤੇ ਹਨ। ਪਰ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਲਈ ਹਰਿਆਣਾ ਨੂੰ ਵੱਖਰੀ ਥਾਂ ਅਲਾਟ ਕਰਨ ਨਾਲ ਲੋਕਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਬਾਰੇ ਇਕ ਪੋਸਟ ਪਾ ਕੇ ਇਸ ਬਾਰੇ ਆਪਣੀ ਰਾਏ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਨੂੰ ਵੀ ਘੇਰਿਆ ਹੈ।

ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਧੀ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਨਿੱਜੀ ਦਖ਼ਲ ਦੇ ਕੇ ਇਸ ਫੈਸਲੇ ਨੂੰ ਤੁਰੰਤ ਰੱਦ ਕਰਨ, ਤਾਂ ਜੋ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਦੀ ਵੀ ਨਿਖੇਧ ਕੀਤੀ ਹੈ, ਕਿਉਂਕਿ ਜੈਪੁਰ ਦੀ ਉੱਤਰੀ ਜ਼ੋਨਲ ਕੌਂਸਲ ਮੀਟਿੰਗ ਵਿੱਚ ਮਾਨ ਵਲੋਂ ਹਰਿਆਣਾ ਦੀ ਮੰਗ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਲਈ ਵੀ ਜ਼ਮੀਨ ਦੀ ਮੰਗ ਕੀਤੀ ਗਈ, ਜਿਸ ਨਾਲ ਚੰਡੀਗੜ੍ਹ ‘ਤੇ ਪੰਜਾਬ ਦਾ ਕਦਿਮੀ ਹੱਕ ਕਮਜ਼ੋਰ ਹੁੰਦਾ ਨਜ਼ਰ ਆਇਆ।

ਸੁਨੀਲ ਜਾਖੜ ਦਾ ਸਪੱਸ਼ਟ ਮੰਨਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਸ ਗਲਤੀ ਦੀ ਸਜਾ ਨਹੀਂ ਭੁਗਤਣੀ ਚਾਹੀਦੀ। ਉਹ ਅਪੀਲ ਕਰਦੇ ਹਨ ਕਿ ਸਿਆਸੀ ਪਾਰਟੀਆਂ ਨੂੰ ਸਿੱਧੇ ਸਾਫ਼ ਸ਼ਬਦਾਂ ਵਿੱਚ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਇਕੱਠੇ ਹੋਣਾ ਚਾਹੀਦਾ ਹੈ।

Written By
The Punjab Wire