ਗੁਰਦਾਸਪੁਰ ਪੰਜਾਬ

ਜਿਮਨੀ ਚੋਣਾਂ ਦੌਰਾਨ ਨਹੀਂ ਚੱਲੇਗਾ ਕਾਂਗਰਸੀਆਂ ਦਾ ਝੂਠ, ਫਰੇਬ ਅਤੇ ਪੈਸਾ-ਰਮਨ ਬਹਿਲ

ਜਿਮਨੀ ਚੋਣਾਂ ਦੌਰਾਨ ਨਹੀਂ ਚੱਲੇਗਾ ਕਾਂਗਰਸੀਆਂ ਦਾ ਝੂਠ, ਫਰੇਬ ਅਤੇ ਪੈਸਾ-ਰਮਨ ਬਹਿਲ
  • PublishedNovember 18, 2024

ਕਿਹਾ-ਡੇਰਾ ਬਾਬਾ ਨਾਨਕ ਵਿੱਚ ਯਕੀਨੀ ਹੋ ਚੁੱਕੀ ਹੈ ਗੁਰਦੀਪ ਸਿੰਘ ਰੰਧਾਵਾ ਦੀ ਜਿੱਤ

ਗੁਰਦਾਸਪੁਰ, 18 ਨਵੰਬਰ 2024 (ਦੀ ਪੰਜਾਬ ਵਾਇਰ)।ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਹੋ ਰਹੀ ਜਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਲਕਾ ਡੇਰਾ ਬਾਬਾ ਨਾਨਕ ਵਿੱਚ ਲੋਕਾਂ ਕੋਲ ਕੋਈ ਢੁਕਵਾਂ ਬਦਲ ਨਹੀਂ ਸੀ ਜਿਸ ਕਾਰਨ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਝੂਠ ਫਰੇਬ ਅਤੇ ਪੈਸੇ ਦੇ ਸਹਾਰੇ ਲੋਕਾਂ ਨੂੰ ਗੁਮਰਾਹ ਕਰਕੇ ਵਿਧਾਇਕ ਬਣਨ ਵਿੱਚ ਸਫਲ ਹੁੰਦਾ ਰਿਹਾ ਹੈ। ਪਰ ਹੁਣ ਇਸ ਵਾਰ ਲੋਕ ਇਸ ਗੱਲ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਅੰਦਰ ਨਿਰੰਤਰ ਬੇਮਿਸਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਹਲਕੇ ਅੰਦਰ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੱਲੋਂ ਪਿਛਲੇ ਕਰੀਬ ਢਾਈ ਸਾਲਾਂ ਤੋਂ ਹਲਕੇ ਦੇ ਲੋਕਾਂ ਦੀ ਹਰੇਕ ਮੁਸ਼ਕਿਲ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਹਰੇਕ ਪਿੰਡ ਵਿੱਚ ਗੁਰਦੀਪ ਸਿੰਘ ਰੰਧਾਵਾ ਨੂੰ ਹਰ ਵਰਗ ਦੇ ਲੋਕ ਅਥਾਹ ਪਿਆਰ ਕਰਦੇ ਹਨ। ਉਹਨਾਂ ਕਿਹਾ ਕਿ ਜੇਕਰ ਪਿਛਲੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਇਸ ਹਲਕੇ ਅੰਦਰ ਉਪ ਮੁੱਖ ਮੰਤਰੀ ਰਹਿ ਚੁੱਕੇ ਕਾਂਗਰਸੀ ਉਮੀਦਵਾਰ ਨੇ ਹਲਕੇ ਦਾ ਕੋਈ ਵੀ ਵਿਕਾਸ ਨਹੀਂ ਕਰਵਾਇਆ। ਇੱਥੋਂ ਤੱਕ ਕਿ ਇਸ ਹਲਕੇ ਦਾ ਇਤਿਹਾਸਿਕ ਕਸਬਾ ਕਲਾਨੌਰ ਅਜੇ ਤੱਕ ਨੁਮਾਇੰਦਗੀ ਕਰਨ ਵਾਲੀ ਪੰਚਾਇਤ ਤੋਂ ਵੀ ਸੱਖਣਾ ਹੈ।

ਉਹਨਾਂ ਕਿਹਾ ਕਿ ਇਸ ਹਲਕੇ ਦੇ ਲੋਕ ਕਾਂਗਰਸ ਤੋਂ ਪੂਰੀ ਤਰ੍ਹਾਂ ਅੱਕ ਅਤੇ ਥੱਕ ਚੁੱਕੇ ਹਨ ਅਤੇ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਕਾਂਗਰਸ ਨੇ ਇਸ ਹਲਕੇ ਦੇ ਲੋਕਾਂ ਦੇ ਨਾਲ ਸਿਰਫ ਧੱਕੇਸ਼ਾਹੀ ਕੀਤੀ ਹੈ। ਉਹਨਾਂ ਕਿਹਾ ਕਿ ਹੁਣ ਇਸ ਚੋਣਾਂ ਦੌਰਾਨ ਨਾ ਤਾਂ ਝੂਠ ਅਤੇ ਫਰੇਬ ਕੰਮ ਆਵੇਗਾ ਅਤੇ ਨਾ ਹੀ ਇਸ ਹਲਕੇ ਦੇ ਲੋਕ ਇਸ ਕਾਂਗਰਸੀ ਉਮੀਦਵਾਰ ਤੋਂ ਡਰਨਗੇ। ਉਹਨਾਂ ਕਿਹਾ ਕਿ ਹੁਣ ਹਲਕੀ ਅੰਦਰ ਆਮ ਆਦਮੀ ਪਾਰਟੀ ਦੀ ਜਿੱਤ ਤੈਹ ਹੋ ਚੁੱਕੀ ਹੈ ਇਸ ਲਈ ਕਾਂਗਰਸੀ ਉਮੀਦਵਾਰ ਅਤੇ ਉਸ ਦੇ ਸਾਥੀਆਂ ਵੱਲੋਂ ਬਖਲਾਹਟ ਵਿੱਚ ਆ ਕੇ ਕਈ ਤਰ੍ਹਾਂ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Written By
The Punjab Wire