Close

Recent Posts

ਗੁਰਦਾਸਪੁਰ

ਕੱਲ੍ਹ 20 ਨਵੰਬਰ ਨੂੰ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਕੱਲ੍ਹ 20 ਨਵੰਬਰ ਨੂੰ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ
  • PublishedNovember 19, 2024

ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ

ਗੁਰਦਾਸੁਪਰ, 19 ਨਵੰਬਰ 2024 ( ਦੀ ਪੰਜਾਬ ਵਾਇਰ) । ਕੱਲ੍ਹ 20 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅੱਜ ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਤੋਂ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਲਈ ਕੁਲ 241 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਹਨ ਅਤੇ ਪੋਲਿੰਗ ਪਾਰਟੀਆਂ ਈ.ਵੀ.ਐਮ ਮਸ਼ੀਨਾਂ ਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਮਨੀ ਚੋਣ ਪੂਰੀ ਤਰਾਂ ਨਿਰਪੱਖ ਅਤੇ ਅਜ਼ਾਦ ਮਾਹੌਲ ਵਿੱਚ ਕਰਵਾਈ ਜਾਵੇਗੀ। ਪੋਲਿੰਗ ਸਟੇਸ਼ਨ ਉੱਪਰ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸਾਂਤੀ ਦਾ ਮਾਹੋਲ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ 20 ਨਵੰਬਰ ਨੂੰ ਬਿਨ੍ਹਾਂ ਕਿਸੇ ਲਾਲਚ ਜਾਂ ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰ ਸਾਡੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗੀ।

Written By
The Punjab Wire