ਸ਼ਾਨਦਾਰ ਜਿੱਤਾਂ ਬਾਅਦ ਹੁਣ ਹੋਰ ਮਜਬੂਤ ਹੋਵੇਗੀ ਆਮ ਆਦਮੀ ਪਾਰਟੀ ਦੀ ਪਕੜ-ਐਡਵੋਕੇਟ ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 23 ਨਵੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਅੰਦਰ ਹੋਈਆਂ ਜਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਜਿਲਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਂਖਵਾ ਨੇ ਕਿਹਾ ਕਿ ਪੰਜਾਬ ਦੀਆਂ 3 ਅਹਿਮ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਸ਼ਾਨਦਾਰ ਜਿੱਤ ਨਾਲ ਜਿੱਥੇ ਪਾਰਟੀ ਹੋਰ ਮਜਬੂਤ ਹੋਵੇਗੀ ਉਸ ਦੇ ਨਾਲ ਹੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਭੁਲੇਖੇ ਵੀ ਦੂਰ ਹੋ ਗਏ ਹੋਣਗੇ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅਮਨ ਪਸੰਦ ਹਨ ਪਰ ਜਿਹੜੀਆਂ ਪਾਰਟੀਆਂ ਪੈਸੇ ਦੀ ਤਾਕਤ ਅਤੇ ਹੋਰ ਤਰੀਕੇ ਅਪਣਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨੀਆਂ ਚਾਹੁੰਦੀਆਂ ਹਨ, ਉਹਨਾਂ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਗਾਉਂਦੇ। ਉਹਨਾਂ ਕਿਹਾ ਕਿ ਪੰਜਾਬ ਅੰਦਰ ਪਿਛਲੇ ਢਾਈ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਬੇਮਿਸਾਲ ਵਿਕਾਸ ਕਾਰਜ ਕਰਵਾਏ ਹਨ, ਉਹਨਾਂ ਦੀ ਬਦੌਲਤ ਹੀ ਪੰਜਾਬ ਦੇ ਲੋਕਾਂ ਨੇ ਦਿੱਗਜ ਕਾਂਗਰਸੀ ਆਗੂਆਂ ਦੀਆਂ ਪੁਰਾਣੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾਇਆ ਹੈ। ਉਹਨਾਂ ਕਿਹਾ ਕਿ ਹੁਣ ਵੀ ਕਾਂਗਰਸ ਨੂੰ ਅਸਲੀਅਤ ਸਮਝ ਲੈਣੀ ਚਾਹੀਦੀ ਹੈ ਕਿ ਕਾਂਗਰਸ ਨੂੰ ਹੁਣ ਲੋਕ ਪਸੰਦ ਨਹੀਂ ਕਰਦੇ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਭੁਲੇਖੇ ਵੀ ਪੰਜਾਬ ਦੇ ਲੋਕਾਂ ਨੇ ਦੂਰ ਕਰ ਦਿੱਤੇ ਹਨ। ਉਹਨਾਂ ਪਾਰਟੀ ਦੇ ਜੇਤੂ ਉਮੀਦਵਾਰਾਂ ਅਤੇ ਸਮੂਹ ਅਹੁੱਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਪਾਰਟੀ ਦੇ ਸਮੂਹ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਖਤ ਮਿਹਨਤ ਕੀਤੀ।