ਗੁਰਦਾਸਪੁਰ

ਸਾਬਕਾ ਜੂਡੋ ਖਿਡਾਰੀ ਸਤੀਸ਼ ਕੁਮਾਰ ਦੇ ਟੈਕਨੀਕਲ ਚੇਅਰਮੈਨ ਪੰਜਾਬ ਬਣਨ ਤੇ ਜੂਡੋ ਖੇਡ ਪ੍ਰੇਮੀਆਂ ਵੱਲੋਂ ਕੀਤਾ ਭਰਵਾਂ ਸਵਾਗਤ

ਸਾਬਕਾ ਜੂਡੋ ਖਿਡਾਰੀ ਸਤੀਸ਼ ਕੁਮਾਰ ਦੇ ਟੈਕਨੀਕਲ ਚੇਅਰਮੈਨ ਪੰਜਾਬ ਬਣਨ ਤੇ ਜੂਡੋ ਖੇਡ ਪ੍ਰੇਮੀਆਂ ਵੱਲੋਂ ਕੀਤਾ ਭਰਵਾਂ ਸਵਾਗਤ
  • PublishedNovember 26, 2024

ਪੰਜਾਬ ਜੂਡੋ ਐਸੋਸੀਏਸ਼ਨ ਦੇ ਨਵੇਂ ਚੁਣੇ ਅਹੁਦੇਦਾਰਾਂ ਵਿਚ ਗੁਰਦਾਸਪੁਰ ਜ਼ਿਲ੍ਹੇ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ।

ਗੁਰਦਾਸਪੁਰ 26 ਨਵੰਬਰ 2024 (ਦੀ ਪੰਜਾਬ ਵਾਇਰ)। ਜਲੰਧਰ ਵਿਖੇ ਬੀਤੇ ਦਿਨੀਂ ਹੋਈ ਪੰਜਾਬ ਜੂਡੋ ਐਸੋਸੀਏਸ਼ਨ ਦੀ ਚੋਣ ਵਿੱਚ ਜੂਡੋ ਖੇਡ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਬਕਾ ਜੂਡੋ ਖਿਡਾਰੀ ਸਤੀਸ਼ ਕੁਮਾਰ ਬਲੈਕ ਬੈਲਟ ਨੂੰ ਟੈਕਨੀਕਲ ਚੇਅਰਮੈਨ ਦੀ ਅਹਿਮ ਜ਼ਿੰਮੇਵਾਰੀ ਮਿਲਣ ਤੇ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਵਿਖੇ ਸਤੀਸ਼ ਕੁਮਾਰ ਦੇ ਪੁੱਜਣ ਤੇ ਜੂਡੋਕਾ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਤੇ ਸਾਬਕਾ ਜੂਡੋ ਖਿਡਾਰੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਜੂਡੋ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਵਿਖੇ ਹੋਈ ਪੰਜਾਬ ਜੂਡੋ ਐਸੋਸੀਏਸ਼ਨ ਦੀ ਚੋਣ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਨੂੰ ਮੁੱਖ ਰੱਖਦੇ ਹੋਏ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਿਚ ਢੁਕਵਾਂ ਸਥਾਨ ਦਿੱਤਾ ਗਿਆ ਹੈ। ਜਿਸ ਵਿਚ ਬਿਕਰਮ ਪ੍ਰਤਾਪ ਸਿੰਘ ਬਾਜਵਾ ਨੂੰ ਪ੍ਰਧਾਨ , ਸਾਬਕਾ ਐਸ ਐਸ ਪੀ ਵਿਜੀਲੈਂਸ ਵਰਿੰਦਰ ਸਿੰਘ ਸੰਧੂ ਕੋਟ ਯੋਗਰਾਜ ਨੂੰ ਮੀਤ ਪ੍ਰਧਾਨ ਸਤੀਸ਼ ਕੁਮਾਰ ਨੂੰ ਟੈਕਨੀਕਲ ਚੇਅਰਮੈਨ ਚੁਣਿਆ ਗਿਆ ਹੈ। ਜਦੋਂ ਕਿ ਅਮਰਜੀਤ ਸ਼ਾਸਤਰੀ ਨੂੰ ਕਾਰਜਕਾਰੀ ਮੈਂਬਰ ਅਤੇ ਪ੍ਰੈਸ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਸਤੀਸ਼ ਕੁਮਾਰ ਨੇ ਗੁਰਦਾਸਪੁਰ ਵਿੱਚ 1989 ਤੋਂ ਜੂਡੋ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ। ਉਨ੍ਹਾਂ ਦੀ ਅਗਵਾਈ ਹੇਠ ਗੁਰਦਾਸਪੁਰ ਦੇ ਜੂਡੋ ਖਿਡਾਰੀਆਂ ਨੇ ਦੇਸ਼ ਵਿਦੇਸ਼ ਵਿੱਚ ਗੁਰਦਾਸਪੁਰ ਦਾ ਨਾਮ ਰੌਸ਼ਨ ਕੀਤਾ ਹੈ।

ਪੰਜਾਬ ਜੂਡੋ ਐਸੋਸੀਏਸ਼ਨ ਵੱਲੋਂ ਉਨ੍ਹਾਂ ਦੇ ਲੰਮੇ ਤਜਰਬੇ ਨੂੰ ਮੁੱਖ ਰੱਖਦਿਆਂ ਜੂਡੋ ਖੇਡ ਦੇ ਮੁਕਾਬਲਿਆਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਟੈਕਨੀਕਲ ਚੇਅਰਮੈਨ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਇਸ ਮੌਕੇ ਚੇਅਰਮੈਨ ਸਤੀਸ਼ ਕੁਮਾਰ ਕੁਮਾਰ ਵਲੋਂ ਪੰਜਾਬ ਦੇ ਖਿਡਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀ ਬਣਦੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ। ਪੰਜਾਬ ਵਿੱਚ ਵੱਖ ਵੱਖ ਜੂਡੋ ਚੈਂਪੀਅਨਸ਼ਿਪ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਕੇ ਕਰਵਾਈਆਂ ਜਾਣਗੀਆਂ। ਕੋਚਾਂ ਨੂੰ ਨਵੇਂ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਅਤੇ ਕੈਂਪ ਲਗਵਾਏ ਜਾਣਗੇ। ਨੈਸ਼ਨਲ ਪੱਧਰ ਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਢੁੱਕਵੀਂ ਖੁਰਾਕ ਰਾਸ਼ੀ, ਖੇਡ ਕਿੱਟਾਂ ਦੇਣ ਲਈ ਉਹ ਯਤਨਸ਼ੀਲ ਹੋਣਗੇ।

ਇਸ ਮੌਕੇ ਸਾਬਕਾ ਐਸ ਐਸ ਪੀ ਵਰਿੰਦਰ ਸੰਧੂ ਰਵੀ ਕੁਮਾਰ ਜੂਡੋ ਕੋਚ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਦੀ ਸੱਕਤਰ ਮੈਡਮ ਬਲਵਿੰਦਰ ਕੌਰ, ਪ੍ਰਿੰਸੀਪਲ ਅਮਰਜੀਤ ਸਿੰਘ ਮਨੀ, ਮਿਤ੍ਰ ਬਾਸੂ ਸੰਯੁਕਤ ਸਕੱਤਰ, ਇੰਸਪੈਕਟਰ ਰਾਜ ਕੁਮਾਰ, ਇੰਸਪੈਕਟਰ ਕਪਿਲ ਕੌਂਸਲ, ਇੰਸਪੈਕਟਰ ਜਤਿੰਦਰ ਪਾਲ ਸਿੰਘ, ਇੰਸਪੈਕਟਰ ਸਾਹਿਲ ਪਠਾਣੀਆਂ, ਅੰਤਰਰਾਸ਼ਟਰੀ ਜੂਡੋ ਖਿਡਾਰੀ ਸਤਿੰਦਰ ਪਾਲ ਸਿੰਘ, ਅੰਤਰਰਾਸ਼ਟਰੀ ਜੂਡੋ ਖਿਡਾਰੀ ਜਸਲੀਨ ਸੈਣੀ, ਸਾਬਕਾ ਕੋਚ ਸੁਖਬੀਰ ਸਿੰਘ ਪਾਹੜਾ , ਪਰਮ ਕੁਲਜੀਤ ਸਿੰਘ ਰੰਧਾਵਾ, ਨਵੀਨ ਸਲਗੋਤਰਾ, ਰਵਿੰਦਰ ਖੰਨਾ, ਅਮਰ ਕ੍ਰਾਂਤੀ, ਹਰਭਜਨ ਸਿੰਘ, ਨੇ ਆਸ ਪ੍ਰਗਟਾਈ ਹੈ ਕਿ ਸਤੀਸ਼ ਕੁਮਾਰ ਦੀ ਯੋਗ ਅਗਵਾਈ ਹੇਠ ਪੰਜਾਬ ਦੀ ਜੂਡੋ ਖੇਡ ਬੁਲੰਦੀਆਂ ਨੂੰ ਛੂਹੇਗੀ।

Written By
The Punjab Wire