ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਨੇ ਸਿਹਤ ਮੁਲਾਜਮਾਂ ਦੀਆਂ ਮੰਗਾਂ ਨੂੰ ਕੀਤਾ ਪੂਰਾ-ਚੇਅਰਮੈਨ ਰਮਨ ਬਹਿਲ

ਪੰਜਾਬ ਸਰਕਾਰ ਨੇ ਸਿਹਤ ਮੁਲਾਜਮਾਂ ਦੀਆਂ ਮੰਗਾਂ ਨੂੰ ਕੀਤਾ ਪੂਰਾ-ਚੇਅਰਮੈਨ ਰਮਨ ਬਹਿਲ
  • PublishedNovember 29, 2024

ਕਿਹਾ-ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ

ਗੁਰਦਾਸਪੁਰ, 29 ਨਵੰਬਰ 2024 (ਦੀ ਪੰਜਾਬ ਵਾਇਰ) ।ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਮੁਲਾਜਮਾਂ ਦੀ ਸਹੂਲਤਾਂ ਵਿੱਚ ਵਾਧਾ ਕਰਕੇ ਇੱਕ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਕਦਮ ਲਈ ਉਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਦੀ ਸ਼ਲਾਘਾ ਕੀਤੀ ਹੈ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲ਼ਈ ਯਤਨ ਕਰ ਰਹੀ ਹੈ। ਸਿਹਤ ਮੁਲਾਜਮਾਂ ਦੀ ਬਿਹਤਰੀ ਲਈ ਸਰਕਾਰ ਨੇ ਕਰੀਬ 8000 ਐਨ.ਐਚ.ਐਮ ਮੁਲਾਜਮਾਂ ਨੂੰ 2 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਬੀਮਾ ਯੋਜਨਾ ਦਾ ਲਾਭ ਦਿੱਤਾ ਹੈ। ਇਸ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 40 ਲੱਖ ਰੁਪਏ ਦਾ ਗਰੁੱਪ ਐਕਸੀਡੇੰਟਲ ਬੀਮਾ ਪ੍ਰਤੀ ਮੁਲਾਜ਼ਮ ਵੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਹੀ ਨਹੀਂ ਸਮੂਹ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਦੀ ਸੇਵਾ ਮੁਕਤੀ ਉਮਰ ਹੱਦ 58 ਤੋਂ 62 ਸਾਲ ਕੀਤੀ ਗਈ ਹੈ। ਆਸ਼ਾ ਫੈਸੀਲੀਟੇਟਰ ਦਾ ਮਾਨਭੱਤਾ 250 ਤੋਂ ਵ300 ਰੁਪਏ ਕੀਤਾ ਗਿਆ ਹੈ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ।

Written By
The Punjab Wire