Close

Recent Posts

ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਦੀ ਕੋਸ਼ਿਸ਼ ਸਦਕਾ ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਨੂੰ ਮਿਲੀ ਕੁਝ ਰਾਹਤ

ਚੇਅਰਮੈਨ ਰਮਨ ਬਹਿਲ ਦੀ ਕੋਸ਼ਿਸ਼ ਸਦਕਾ ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਨੂੰ ਮਿਲੀ ਕੁਝ ਰਾਹਤ
  • PublishedDecember 2, 2024

ਚੇਅਰਮੈਨ ਰਮਨ ਬਹਿਲ ਤੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਪੀੜ੍ਹਤ ਪਰਿਵਾਰ ਨੂੰ ਸੌਂਪਿਆ

ਗੁਰਦਾਸਪੁਰ, 2 ਦਸੰਬਰ 2024 (ਦੀ ਪੰਜਾਬ ਵਾਇਰ )। ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਲਈ ਦੁੱਖ ਦੀ ਘੜੀ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਡਾ ਸਹਾਰਾ ਬਣੇ ਹਨ। ਚੇਅਰਮੈਨ ਸ੍ਰੀ ਰਮਨ ਬਹਿਲ ਦੀ ਕੋਸ਼ਿਸ਼ ਸਦਕਾ ਪੰਜਾਬ ਸਰਕਾਰ ਵੱਲੋਂ ਮਰਹੂਮ ਆਸ਼ੂਤੋਸ਼ ਦੀ ਪਤਨੀ ਸ਼ਿਲਪਾ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਹਾਜ਼ਰੀ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਪੀੜ੍ਹਤ ਪਰਿਵਾਰ ਨੂੰ ਭੇਂਟ ਕੀਤਾ ਗਿਆ।

ਪੀੜ੍ਹਤ ਪਰਿਵਾਰ ਦੀ ਮਾਲੀ ਇਮਦਾਦ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ 26 ਸਤੰਬਰ ਨੂੰ ਗੁਰਦਾਸਪੁਰ ਦੇ ਵਾਸੀ ਆਸ਼ੂਤੋਸ਼ ਦੀ ਮੌਤ ਹੋ ਗਈ ਸੀ ਅਤੇ ਕੁਝ ਸਮਾਜਿਕ ਜਥੇਬੰਦੀਆਂ ਵੱਲੋਂ ਪੀੜ੍ਹਤ ਪਰਿਵਾਰ ਲਈ ਮੁਆਵਜੇ ਦੀ ਮੰਗ ਨੂੰ ਲੈ ਕੇ ਬੱਬਰੀ ਬਾਈਪਾਸ ਵਿਖੇ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਨੇ ਇਸ ਧਰਨੇ ਵਿੱਚ ਪਹੁੰਚ ਕੇ ਪੀੜ੍ਹਤ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿਵਾਉਣ ਦਾ ਭਰੋਸਾ ਦਿਵਾਇਆ ਸੀ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਇਹ ਸਾਰਾ ਮਸਲਾ ਲਿਆਂਦਾ ਸੀ ਅਤੇ ਸ. ਮਾਨ ਜੋ ਕਿ ਅਜਿਹੇ ਮਸਲਿਆਂ ਪ੍ਰਤੀ ਬਹੁਤ ਸੰਵੇਦਨਸ਼ੀਲ ਹਨ, ਵੱਲੋਂ ਪੀੜ੍ਹਤ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਸੀ। ਸ੍ਰੀ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣਾ ਵਾਅਦਾ ਨਿਭਾਉਂਦਿਆਂ ਮਾਲੀ ਇਮਦਾਦ ਵਜੋਂ 2 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਭੇਜਿਆ ਸੀ, ਜਿਸਨੂੰ ਅੱਜ ਮਰਹੂਮ ਆਸ਼ੂਤੋਸ਼ ਦੀ ਪਤਨੀ ਸ਼ਿਲਪਾ ਦੇ ਸਪੁਰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਂਵੇ ਆਸ਼ੂਤੋਸ਼ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰ ਇਹ ਸਹਾਇਤਾ ਰਾਸ਼ੀ ਉਸਦੇ ਪਰਿਵਾਰ ਦੀਆਂ ਕੁਝ ਲੋੜਾਂ ਪੂਰੀਆਂ ਕਰਨ ਵਿੱਚ ਜ਼ਰੂਰ ਸਹਾਈ ਹੋਵੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਔਖੀ ਘੜੀ ਵਿੱਚ ਕਿਸੇ ਨਾਲ ਖੜੇ ਹੋਣਾ ਸਾਡਾ ਇਖਲਾਕੀ ਫ਼ਰਜ ਹੈ। ਉਨ੍ਹਾਂ ਕਿਹਾ ਕਿ ਮਰਹੂਮ ਆਸ਼ੂਤੋਸ਼ ਦੀ ਇੱਕ ਬੇਟੀ ਬਿਮਾਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਉਸਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਇਨਸਾਨੀ ਫ਼ਰਜ ਸਮਝਦੇ ਹੋਏ ਹਮੇਸ਼ਾਂ ਇਸ ਪੀੜ੍ਹਤ ਪਰਿਵਾਰ ਦੇ ਨਾਲ ਖੜ੍ਹੇ ਹਨ।

ਸਹਾਇਤਾ ਰਾਸ਼ੀ ਲੈਣ ਤੋਂ ਬਾਅਦ ਮਰਹੂਮ ਆਸ਼ੂਤੋਸ਼ ਦੀ ਪਤਨੀ ਸ਼ਿਲਪਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਦੀ ਬਾਂਹ ਫੜ੍ਹਨ ਲਈ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਚੇਅਰਮੈਨ ਸ੍ਰੀ ਰਮਨ ਬਹਿਲ ਦਾ ਧੰਨਵਾਦ ਕਰਦੇ ਹਨ।

Written By
The Punjab Wire