ਪੰਜਾਬ

ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ

ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ
  • PublishedDecember 14, 2024

ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਜ ਪ੍ਰਣਾਲੀ ਬਾਰੇ ਵਿਸਥਾਰ ‘ਚ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ, 14 ਦਸੰਬਰ 2024 (ਦੀ ਪੰਜਾਬ ਵਾਇਰ)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀਆਂ ਨੇ ਸਕੂਲੀ ਅਧਿਆਪਕਾਂ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜਨੀਤਿਕ ਪ੍ਰਣਾਲੀ ਅਤੇ ਵਿਧਾਨ ਸਭਾ ਦਾ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦੇਣਾ ਸੀ।

ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ‘ਚ ਵਿਧਾਨਕ ਕੰਮਕਾਰ, ਸੱਤਾ ਧਿਰ, ਵਿਰੋਧੀ ਧਿਰ, ਸਪੀਕਰ ਚੇਅਰ ਆਦਿ ਬਾਰੇ ਵਿਸਥਾਰਤ ‘ਚ ਜਾਣਕਾਰੀ ਦਿੱਤੀ।

ਇਸ ਮੌਕੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਵਿਰਾਸਤੀ ਇਮਾਰਤ ਬਾਰੇ ਅਤੇ ਆਰਕੀਟੈਕਟ ਲੀ ਕਾਰਬੂਜੀਆ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਤੋਂ ਪਹਿਲਾਂ, ਵਿਦਿਆਰਥੀਆਂ ਦਾ ਵਫ਼ਦ ਅਧਿਆਪਕ ਹਰਦੀਪ ਸਿੰਘ, ਸੁਖਦੇਵ ਸਿੰਘ, ਮਨਦੀਪ ਕੌਰ, ਰਾਜਦੀਪ ਕੌਰ, ਮਨਦੀਪ ਕੌਰ, ਨਰਿੰਦਰ ਕੁਮਾਰ, ਸੁਖਮੰਦਰ ਸਿੰਘ, ਗੁਰਮੇਲ ਸਿੰਘ ਆਦਿ ਸਕੂਲ ਸਟਾਫ ਦੀ ਅਗਵਾਈ ‘ਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀ ਰਿਹਾਇਸ਼ ਵਿਖੇ ਪਹੁੰਚਿਆ, ਜਿੱਥੇ ਸਪੀਕਰ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਵੱਲੋਂ ਰਿਸੀਵ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ।

Written By
The Punjab Wire