Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਲੋਂ ਡਿਸਟ੍ਰਿਕਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਰੀਵਿਊ ਕੀਤਾ ਗਿਆ

ਡਿਪਟੀ ਕਮਿਸ਼ਨਰ ਵਲੋਂ ਡਿਸਟ੍ਰਿਕਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਰੀਵਿਊ ਕੀਤਾ ਗਿਆ
  • PublishedDecember 17, 2024

ਗੁਰਦਾਸਪੁਰ, 17 ਦਸੰਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਡਿਸਟ੍ਰਿਕਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਜਿਲੇ ਵਿੱਚ ਚੱਲ ਰਹੇ ਕੰਮਾਂ ਦੀ ਰੀਵਿਊ ਕੀਤਾ ਗਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਕਾਰਜਕਾਰੀ ਇੰਜੀਨੀਅਰ-ਕਮ-ਜਿਲ੍ਹਾ ਸੈਨੀਟੇਸ਼ਨ ਅਫਸਰ ਵਿਜੈ ਕੁਮਾਰ, ਗੁਰਦਾਸਪੁਰ, ਸੁਖਦੀਪ ਸਿੰਘ ਧਾਲੀਵਾਲ ਕਾਰਜਕਾਰੀ ਇੰਜੀਨੀਅਰ ਬਟਾਲਾ, ਸੰਜੀਵ ਕੁਮਾਰ ਕਾਰਜਕਾਰੀ ਇੰਜੀਨੀਅਰ ਬਟਾਲਾ, ਜਿਲਾ ਡਿਵਲੈਪਮੈਂਟ ਅਤੇ ਪੰਚਾਇਤ ਅਫਸਰ, ਮੁੱਖ ਖੇਤੀਬਾੜੀ ਅਫਸਰ, ਸਿਵਲ ਸਰਜਨ, ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ), ਜਿਲ੍ਹਾ ਸਿੱਖਿਆ ਅਫਸਰ (ਸਕੈਡਰੀ), ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ, ਅਤੇ ਉਪ ਮੰਡਲ ਇੰਜੀਨੀਅਰ ਕੰਵਰਜੀਤ ਰੱਤੜਾ, ਸਮੂਹ ਬਲਾਕ ਪੰਚਾਇਤ ਅਫਸਰ ਆਦਿ ਹੋਰ ਕਈ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਜੋ ਡਿਸਟ੍ਰਿਕਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਦੇ ਚੇਅਰਮੈਨ ਹਨ ਨੇ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਿਸਟ੍ਰਿਕਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਜ਼ਿਲੇ ਵਿੱਚ ਚੱਲ ਰਹੇ ਵੱਖ–ਵੱਖ ਪ੍ਰੋਜੈਕਟਾਂ ਜਿਵੇਂ ਕਮਿਊਨਿਟੀ ਸੈਨੇਟਰੀ ਕੰਪਲੈਕਸ, ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਕਲਾਨੌਰ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਵਿਅਕਤੀਗਤ ਆਈ.ਐੱਚ.ਐੱਚ.ਐੱਲ ਨੂੰ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਵਾਟਰ ਸਪਲਾਈ ਅਤੇ ਸੈਨੀਟੇਸਨ ਵਿਭਾਗ ਦੇ ਅਧਿਕਾਰੀ ਇਹਨਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੀ ਪਹਿਲਕਦਮੀ ਕਰਨ ਤਾਂ ਜੋ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਫਾਇਦਾ ਮਿਲ ਸਕੇ।

Written By
The Punjab Wire