ਚੰਡੀਗੜ੍ਹ, 20 ਦਿਸੰਬਰ 2024 (ਦੀ ਪੰਜਾਬ ਵਾਇਰ)। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਹ 89 ਸਾਲ ਦੇ ਸਨ। ਸ਼ੁੱਕਰਵਾਰ ਨੂੰ ਉਹ ਗੁਰੂਗ੍ਰਾਮ ਸਥਿਤ ਆਪਣੇ ਘਰ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਸ ਨੂੰ 11.30 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ। ਕਰੀਬ ਅੱਧੇ ਘੰਟੇ ਬਾਅਦ ਦੁਪਹਿਰ 12 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਚੌਟਾਲਾ 5 ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
ਅੱਜ ਸ਼ੁੱਕਰਵਾਰ (20 ਦਸੰਬਰ) ਸ਼ਾਮ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਚੌਟਾਲਾ ਸਿਰਸਾ ਵਿਖੇ ਲਿਆਂਦੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਹੀ ਕੀਤਾ ਜਾਵੇਗਾ।