ਨਵੀਂ ਦਿੱਲੀ 26 ਦਿਸੰਬਰ 2024 (ਦੀ ਪੰਜਾਬ ਵਾਇਰ)। ਦੇਸ਼ ਦੇ ਸਾਬਕਾ ਪ੍ਰਧਾਨਮੰਤਰੀ ਸ਼੍ਰੀ ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਏਮਜ਼ ਦਿੱਲੀ ਨੇ ਵੀਰਵਾਰ ਰਾਤ ਨੂੰ ਇਸ ਦੀ ਪੁਸ਼ਟੀ ਕਰਦੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸਿੰਘ ਜੋਕਿ 92 ਸਾਲ ਦੇ ਸਨ, ਨੂੰ “ਅਚਾਨਕ ਹੋਸ਼ ਗੁਆਉਣ” ਤੋਂ ਬਾਅਦ ਅੱਜ ਸ਼ਾਮ ਨੂੰ ਗੰਭੀਰ ਹਾਲਤ ਵਿੱਚ ਐਮਰਜੈਂਸੀ ਵਿਭਾਗ ਵਿੱਚ ਲਿਆਂਦਾ ਗਿਆ। ਜਿੱਥੇ ਉੰਨਾ ਦੀ ਮੌਤ ਹੋ ਗਈ।