ਹੋਰ ਦੇਸ਼ ਮੁੱਖ ਖ਼ਬਰ

ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ
  • PublishedDecember 27, 2024

ਚੰਡੀਗੜ੍ਹ, 27 ਦਸੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰੱਖਿਆ ਜਾਵੇਗਾ।

Written By
The Punjab Wire