ਗੁਰਦਾਸਪੁਰ ਰਾਜਨੀਤੀ

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ – ਸ਼ੈਰੀ ਕਲਸੀ

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ – ਸ਼ੈਰੀ ਕਲਸੀ
  • PublishedDecember 28, 2024

ਭਵਿੱਖ ਵਿੱਚ ਵੀ ਮਾਨ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਕੰਮ ਜਾਰੀ ਰਹਿਣਗੇ

ਬਟਾਲਾ/ਗੁਰਦਾਸਪੁਰ, 28 ਦਸੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਗਏ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਵੀ ਪੂਰੀ ਕਰਦਿਆਂ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀ ਪੂਰਾ ਹੋਣ ਦਾ ਸੁਫਨਾ ਵੀ ਇਸ ਸਾਲ ਵਿੱਚ ਪੂਰਾ ਹੋਇਆ।

ਸਾਲ 2024 ਵਿੱਚ ਕੀਤੇ ਵਿਸ਼ੇਸ਼ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਸਾਲ 2024 ਵਿੱਚ ਸੂਬਾ ਵਾਸੀਆਂ ਦੀ ਦਹਾਕੇ ਪੁਰਾਣੀ ਮੰਗ ਪੂਰੀ ਕਰਦਿਆਂ ਸੂਬਾ ਸਰਕਾਰ ਵੱਲੋਂ ਪਾਪਰਾ (ਪੀ.ਏ.ਪੀ.ਆਰ.ਏ.) ਐਕਟ ਵਿੱਚ ਢੁਕਵੀਂ ਸੋਧ ਕਰਕੇ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਲਈ ਬਾਕਾਇਦਾ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਗਿਆ। ਬਿੱਲ ਦੇ ਕਾਨੂੰਨ ਬਣਨ ਤੋਂ ਬਾਅਦ ਸ਼ਹਿਰੀ ਵਿਕਾਸ ਅਤੇ ਮਾਲ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਦਾ ਫਾਇਦਾ ਲੈਣ ਲਈ ਪਹਿਲੀ ਦਸੰਬਰ ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸਾਲ 2024 ਵਿੱਚ ਮਕਾਨ ਉਾਸਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਪਾਰਦਸ਼ਤਾ ਰਾਹੀਂ ਦੋ ਸਫਲ ਈ-ਆਕਸ਼ਨਾਂ ਰਾਹੀਂ ਜਾਇਦਾਦਾਂ ਦੀ ਵਿਕਰੀ ਜ਼ਰੀਏ 5060 ਕਰੋੜ ਰੁਪਏ ਕਮਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਕਾਸ ਅਥਾਰਟੀ ਅਧੀਨ ਪੈਂਦੇ ਖੇਤਰਾਂ ਵਿੱਚ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ, ਐਸ.ਸੀ.ਓ., ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਦੀਆਂ ਕੀਤੀਆਂ ਗਈਆਂ ਈ-ਆਕਸ਼ਨਾਂ ਰਾਹੀਂ ਅਗਸਤ ਮਹੀਨੇ 3000 ਕਰੋੜ ਰੁਪਏ ਅਤੇ ਅਕਤੂਬਰ ਮਹੀਨੇ 2060 ਕਰੋੜ ਰੁਪਏ ਕਮਾਏ ਗਏ। ਇਸ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਸਿਰ ਦੀ ਛੱਤ ਮਿਲੀ ਉਥੇ ਆਪਣੇ ਵਪਾਰਕ ਕੰਮਾਂ ਨੂੰ ਸ਼ੁਰੂ ਕਰਨ ਵਿੱਚ ਮੱਦਦ ਮਿਲੇਗੀ।

ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੀ ਬਿਹਤਰੀ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ। ਬੀਤ ਰਹੇ ਸਾਲ ਦੌਰਾਨ ਵੱਡੇ ਕੰਮ ਕੀਤੇ ਗਏ ਅਤੇ ਭਵਿੱਖ ਵਿੱਚ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ।

Written By
The Punjab Wire