ਪੰਜਾਬ ਰਾਜਨੀਤੀ

ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ, ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਫੈਸਲੇ ’ਤੇ ਕਰੇਗੀ ਵਿਚਾਰ

ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ, ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਫੈਸਲੇ ’ਤੇ ਕਰੇਗੀ ਵਿਚਾਰ
  • PublishedJanuary 8, 2025

ਚੰਡੀਗੜ੍ਹ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ ਜਿਸ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫੇ ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਸਮੇਤ ਫੈਸਲਾ ਲਏ ਜਾਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ। ਉਹਨਾਂ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਪ੍ਰੋਗਰਾਮ ਤੋਂ ਇਲਾਵਾ ਸੂਬੇ ਨੂੰ ਦਰਪੇਸ਼ ਹੋਰ ਮਸਲਿਆਂ ’ਤੇ ਫੈਸਲੇ ਲਏ ਜਾਣਗੇ।

Written By
The Punjab Wire