Close

Recent Posts

ਗੁਰਦਾਸਪੁਰ ਪੰਜਾਬ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ
  • PublishedJanuary 9, 2025

ਕਾਦੀਆਂ-ਖੁੰਡਾ-ਧਾਰੀਵਾਲ ਸੰਪਰਕ ਸੜਕ ਨੂੰ 12 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ

ਪੰਜਾਬ ਸਰਕਾਰ ਵੱਲੋਂ 14.60 ਕਿੱਲੋਮੀਟਰ ਲੰਮੀ ਇਸ ਸੜਕ ਦੇ ਪ੍ਰੋਜੈਕਟ ਉੱਪਰ 11.64 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ-ਖੁੰਡਾ-ਧਾਰੀਵਾਲ ਸੜਕ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ

ਗੁਰਦਾਸਪੁਰ, 09 ਜਨਵਰੀ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪੈਂਦੀ ਮੁੱਖ ਸੰਪਰਕ ਸੜਕ ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, ਧਾਰੀਵਾਲ ਨੂੰ ਨਵੀਂ ਅਤੇ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 14.60 ਕਿੱਲੋਮੀਟਰ ਲੰਮੀ ਇਹ ਸੜਕ 12 ਫੁੱਟ ਤੋਂ 18 ਫੁੱਟ ਚੌੜੀ ਕੀਤੀ ਜਾਵੇਗੀ ਅਤੇ ਇਸ ਸਾਰੇ ਪ੍ਰੋਜੈਕਟ ਉੱਪਰ 11.64 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, ਧਾਰੀਵਾਲ ਸੜਕ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਇਹ ਮੰਗ ਨੂੰ ਪੂਰਾ ਕਰਕੇ ਹਲਕਾ ਕਾਦੀਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਦੀਆਂ, ਤੋਂ ਧਾਰੀਵਾਲ ਤੱਕ ਵਾਇਆ ਰਜ਼ਾਦਾ, ਤਤਲੇ, ਕੁਹਾੜ, ਖੁੰਡਾ ਸੜਕ ਵਿਧਾਨ ਸਭਾ ਹਲਕਾ ਕਾਦੀਆਂ ਦੀ ਪ੍ਰਮੁੱਖ ਸੰਪਰਕ ਸੜਕ ਹੈ ਅਤੇ ਹਜ਼ਾਰਾਂ ਰਾਹਗੀਰ ਰੋਜ਼ ਇਸ ਸੜਕ ਤੋਂ ਗੁਜ਼ਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੜਕ 12 ਫੁੱਟ ਚੌੜੀ ਹੋਣ ਕਾਰਨ ਅਕਸਰ ਹੀ ਏਥੇ ਕਈ ਸੜਕ ਹਾਦਸੇ ਵੀ ਵਾਪਰ ਜਾਂਦੇ ਸਨ ਅਤੇ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਇਸ ਸੜਕ ਨੂੰ ਬਣਾਉਣ ਅਤੇ ਚੌੜਿਆਂ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲੋਕ ਨਿਰਮਾਣ ਵਿਭਾਗ ਨੇ ਇਸ ਸੜਕ ਲਈ 11.64 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਹੋਣ ਤੋਂ ਬਾਅਦ ਹੁਣ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਦਾ ਟੈਂਡਰ ਲਗਾ ਕੇ ਜਲਦੀ ਹੀ ਇਸ ਸੜਕ ਨੂੰ 12 ਫੁੱਟ ਤੋਂ 18 ਫੁੱਟ ਚੌੜੀ ਕਰਕੇ ਨਵੀਂ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੀ ਇਹ ਪ੍ਰਮੁੱਖ ਸੰਪਰਕ ਸੜਕ ਚੌੜੀ ਹੋਣ ਨਾਲ ਹਲਕੇ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਵਿੱਚ ਹੋਰ ਵੀ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

Written By
The Punjab Wire