ਚੇਅਰਮੈਨ ਬਲਬੀਰ ਸਿੰਘ ਪਨੂੰ ਨੇ 80 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਮਰੜ੍ਹ ਵਿਖੇ ਫਿਰਨੀ ਦੀ ਸੜਕ ਬਣਾਉਣ ਦਾ ਰੱਖਿਆ ਨੀਂਹ ਪੱਥਰ
ਫਤਿਹਗੜ੍ਹ ਚੂੜੀਆਂ (ਬਟਾਲਾ), 10 ਜਨਵਰੀ 2025 ( ਦੀ ਪੰਜਾਬ ਵਾਇਰ )। ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਮਰੜ੍ਹ ਵਿਖੇ 80 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਸੜਕ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਹਲਕੇ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀਂ ਨਹੀ ਰਹਿਣ ਦਿੱਤੀ ਜਾਵੇਗੀ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਸਰਪੰਚ ਰਖਵਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ, ਮੈਂਬਰ ਸਕੱਤਰ ਸਿੰਘ, ਮੈਂਬਰ ਸਰਵਣ ਸਿੰਘ, ਮੈਂਬਰ ਜਰਮਨਦੀਪ ਸਿੰਘ, ਮੈਂਬਰ ਬਿਕਰਮਜੀਤ ਸਿੰਘ, ਮੈਂਬਰ ਨਾਨਕ ਸਿੰਘ, ਮੈਂਬਰ ਮਨਜੀਤ ਸਿੰਘ, ਮੈਂਬਰ ਮੰਗਲ ਸਿੰਘ, ਮੈਂਬਰ ਮਕਬੂਲ ਮਸੀਹ, ਮੈਂਬਰ ਗੁਰਮੁਖ ਸਿੰਘ, ਗੁਰਸੇਵਕ ਸਿੰਘ, ਪ੍ਰਵੀਨ ਕੁਮਾਰ, ਰਮਨ ਕੁਮਾਰ, ਡਾਕਟਰ ਮੇਜਰ ਸਿੰਘ, ਫਤਿਹ ਸਿੰਘ, ਮਾਲਕ ਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਾਜਵਿੰਦਰ ਸਿੰਘ, ਵਰਿੰਦਰ ਪਾਲ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਸਚਿਨ ਦੀਪ ਸਿੰਘ, ਸਰਪੰਚ ਪ੍ਰਗਟ ਸਿੰਘ, ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਕਰਮਜੀਤ ਸਿੰਘ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਜਗਦੀਪ ਸਿੰਘ, ਹਰਪ੍ਰੀਤ ਸਿੰਘ, ਰਵਿੰਦਰ ਗਿੱਲ, ਜਗਜੀਤ ਸਿੰਘ, ਕਰਨ ਬਾਠ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।