Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਤਹਿਸੀਲ ਕੰਪਲੈਕਸ ਕਲਾਨੌਰ ਦਾ ਦੌਰਾ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਤਹਿਸੀਲ ਕੰਪਲੈਕਸ ਕਲਾਨੌਰ ਦਾ ਦੌਰਾ
  • PublishedJanuary 10, 2025

6.60 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਤਹਿਸੀਲ ਕੰਪਲੈਕਸ ਕਲਾਨੌਰ ਜਲਦ ਹੋਵੇਗਾ ਮੁਕੰਮਲ

ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਦੌਰਾ ਕਰਕੇ ਗਊ ਧੰਨ ਦੀ ਸੰਭਾਲ ਲਈ ਕੀਤੇ ਰਹੇ ਉਪਰਾਲਿਆਂ ਦਾ ਜਾਇਜਾ ਲਿਆ

ਕਲਾਨੌਰ/ਗੁਰਦਾਸਪੁਰ, 10 ਜਨਵਰੀ 2025 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਵਿਖੇ ਬਣ ਰਹੇ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ੍ਰੀ ਹਰਜੋਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਤਹਿਸੀਲ ਕੰਪਲੈਕਸ ਕਲਾਨੌਰ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜਾ ਲਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਤ ਤੋਂ ਜਲਦ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 6.60 ਕਰੋੜ ਰੁਪਏ ਦੀ ਲਾਗਤ ਨਾਲ ਇਹ ਤਹਿਸੀਲ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਹੈ ਜੋ ਜਲਦੀ ਹੀ ਬਣ ਕੇ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੰਪਲੈਕਸ ਮੁਕੰਮਲ ਹੋਣ ਨਾਲ ਐੱਸ.ਡੀ.ਐੱਮ. ਦਫ਼ਤਰ, ਤਹਿਸੀਲਦਾਰ ਦਫ਼ਤਰ ਅਤੇ ਹੋਰ ਤਹਿਸੀਲ ਪੱਧਰੀ ਦਫ਼ਤਰ ਇੱਕ ਹੀ ਛੱਤ ਥੱਲੇ ਲੋਕਾਂ ਨੂੰ ਸੇਵਾਵਾਂ ਦੇਣਗੇ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾਂ ਨੇ ਗਊਸ਼ਾਲਾ ਵਿੱਚ ਗਊ ਧੰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਠੰਡ ਦੌਰਾਨ ਗਊ ਧੰਨ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਗਊਸ਼ਾਲਾ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਗਊਸ਼ਾਲਾ ਦੀ ਬੇਹਤਰੀ ਲਈ ਜੋ ਵੀ ਸਾਧਨ ਲੋੜੀਂਦੇ ਹਨ ਉਹ ਪੂਰੇ ਕੀਤੇ ਜਾਣਗੇ।

Written By
The Punjab Wire