ਗੁਰਦੁਆਰਾ ਸਾਹਿਬ ਵਿਖੇ ਲੰਗਰ ਛੱਕਣ ਗਏ ਨੌਜਵਾਨ ‘ਤੇ ਜਾਨਲੇਵਾ ਹਮਲਾ, ਨੌਜਵਾਨ ਜਖਮੀ
ਗੁਰਦਾਸਪੁਰ, 11 ਜਨਵਰੀ (ਦੀ ਪੰਜਾਬ ਵਾਇਰ)। ਥਾਣਾ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਦੋਸਤਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਛੱਕਣ ਗਏ ਇੱਕ ਨੌਜਵਾਨ ‘ਤੇ ਦਾਤਰ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਇਸ ਮਾਮਲੇ ਵਿੱਚ ਪੁਲਸ ਨੇ ਹਮਲਾਵਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਅਜੇ ਹਮਲਾਵਰ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।
ਪੀੜਿਤ ਕਰਨੈਲ ਸਿੰਘ ਦੇ ਪੁੱਤਰ ਸ਼ੇਰ ਸਿੰਘ ਨੇ ਦੱਸਿਆ ਕਿ 6 ਜਨਵਰੀ ਨੂੰ ਉਹ ਆਪਣੇ ਘਰ ਤੋਂ ਪਿੰਡ ਦੇ ਗੁਰਦੁਆਰਾ ਸਾਹਿਬ ਲੰਗਰ ਖਾਣ ਲਈ ਗਿਆ ਸੀ। ਜਿੱਥੇ ਪਿੰਡ ਦਾ ਰਹਿਣ ਵਾਲਾ ਹਮਲਾਵਰ ਅਮਨਦੀਪ ਸਿੰਘ ਉਰਫ਼ ਅੰਮੂ ਗੁਰਦੁਆਰਾ ਸਾਹਿਬ ਆਇਆ ਅਤੇ ਉਸ ‘ਤੇ ਦਾਤਰ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਰੌਲਾ ਪਾਉਣ ਤੇ ਹਮਲਾਵਰ ਮੌਕੇ ਤੇ ਫਰਾਰ ਹੋ ਗਿਆ। ਉਸਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਉਸ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਤਹਿਤ ਉਸ ਤੇ ਹਮਲਾ ਕੀਤਾ ਗਿਆ ਹੈ।