Close

Recent Posts

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ
  • PublishedJanuary 11, 2025

ਵਿਛੜੀ ਆਤਮਾ ਦੇ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀ

ਵਿਧਾਇਕ ਗੋਗੀ ਦੀ ਮੌਤ ਨੂੰ ਨਿੱਜੀ ਘਾਟਾ ਦੱਸਿਆ

ਲੁਧਿਆਣਾ, 11 ਜਨਵਰੀ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।

ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਆਮ ਆਦਮੀ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂਕਿ ਗੋਗੀ ਪਾਰਟੀ ਦੇ ਸਮਰਪਿਤ ਸਿਪਾਹੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਗੀ ਨੇ ਲੋਕਾਂ ਖਾਸ ਕਰਕੇ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਗੋਗੀ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਮਰਹੂਮ ਆਗੂ ਨੇ ‘ਆਪ’ ਅਤੇ ਲੋਕਾਂ ਦੇ ਦਿਲਾਂ ਵਿੱਚ ਵੱਡਾ ਖਲਾਅ ਪੈਦਾ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਗੋਗੀ ਦੀ ਦੇਹ ‘ਤੇ ਫੁੱਲਮਾਲਾ ਭੇਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Written By
The Punjab Wire