Close

Recent Posts

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਪੰਜਾਬ

ਜਲੰਧਰ ‘ਚ ‘ਆਪ’ ਦੀ ਵੱਡੀ ਜਿੱਤ, ਮੇਅਰ ਬਣੇ ਵਨੀਤ ਧੀਰ ਦੀ ਅਗਵਾਈ ‘ਚ ਜਲੰਧਰ ਦਾ ਵਿਕਾਸ ਹੋਵੇਗਾ ਨਵੀਆਂ ਬੁਲੰਦੀਆਂ ‘ਤੇ

ਜਲੰਧਰ ‘ਚ ‘ਆਪ’ ਦੀ ਵੱਡੀ ਜਿੱਤ, ਮੇਅਰ ਬਣੇ ਵਨੀਤ ਧੀਰ ਦੀ ਅਗਵਾਈ ‘ਚ ਜਲੰਧਰ ਦਾ ਵਿਕਾਸ ਹੋਵੇਗਾ ਨਵੀਆਂ ਬੁਲੰਦੀਆਂ ‘ਤੇ
  • PublishedJanuary 11, 2025

ਬਲਬੀਰ ਸਿੰਘ ਬਿੱਟੂ ਢਿੱਲੋਂ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਹੋਣਗੇ ਡਿਪਟੀ ਮੇਅਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ, ਕਿਹਾ- ‘ਆਪ’ ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ

ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੀ ਦਿੱਤੀ ਵਧਾਈ, ਕਿਹਾ- ਜਲੰਧਰ ਦੇ ਵਿਕਾਸ ਦਾ ਨਵਾਂ ਅਧਿਆਏ ਲਿਖਣਗੇ ਵਨੀਤ ਧੀਰ

ਚੰਡੀਗੜ੍ਹ/ਜਲੰਧਰ, 11 ਜਨਵਰੀ 2025 (ਦੀ ਪੰਜਾਬ ਵਾਇਰ)। ਜਲੰਧਰ ਦੇ ਵਾਰਡ ਨੰਬਰ 62 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਵਨੀਤ ਧੀਰ ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਦਾ ਵਿਕਾਸ ਅਤੇ ਆਧੁਨਿਕੀਕਰਨ ਸਾਡੀ ਤਰਜੀਹ ਹੈ।

ਤਿੰਨਾਂ ਨਾਵਾਂ ਦਾ ਐਲਾਨ ਹੁੰਦੇ ਹੀ ‘ਆਪ’ ਆਗੂਆਂ ਤੇ ਵਰਕਰਾਂ ਨੇ ਰੈੱਡ ਕਰਾਸ ਭਵਨ ਦੇ ਬਾਹਰ ਢੋਲ ਵਜਾ ਕੇ ਨਵੇਂ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ। 

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਤਿੰਨਾਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਨਾਲ ਜਲੰਧਰ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਕੰਮ ਕਰਨ ਨੂੰ ਪਹਿਲ ਦਿੱਤੀ ਹੈ। ਹੁਣ ਜਲੰਧਰ ਵਿਕਾਸ ਦਾ ਨਵਾਂ ਅਧਿਆਏ ਲਿਖੇਗਾ। 

ਅਮਨ ਅਰੋੜਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਾਰਨ ਅੱਜ ਪੂਰੇ ਬਹੁਮਤ ਨਾਲ  ਜਲੰਧਰ ‘ਚ ਆਪ ਦਾ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣ ਸਕਿਆ। ਉਨ੍ਹਾਂ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ |

Written By
The Punjab Wire