1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ gpsgurdaspur.activity@gmail.com ਕੀਤੀ ਜਾਵੇ – ਰਮਨ ਬਹਿਲ
ਗੁਰਦਾਸਪੁਰ,13 ਜਨਵਰੀ 2025 ( ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ 1076 ਹੈਲਪ ਲਾਇਨ ਆਮ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਹੈਲਪ ਲਾਇਨ ਰਾਹੀਂ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ 4153 ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਦਾ ਘਰ ਬੈਠੇ ਹੀ ਲਾਭ ਪ੍ਰਾਪਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਕੋਈ ਵੀ ਨਾਗਰਿਕ 1076 ਤੇ ਫੋਨ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ ਸ਼ਾਮਿਲ ਹਨ, ਦਾ ਲਾਭ ਹਾਸਲ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਦਫਤਰਾਂ ਨਾਲ ਸਬੰਧਤ ਇੰਨ੍ਹਾਂ ਸਰਕਾਰੀ ਸੇਵਾਵਾਂ ਲਈ ਪ੍ਰਾਰਥੀ ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ ਭਾਵ ਇੰਨ੍ਹਾਂ 43 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਹੈਲਪ ਲਾਇਨ ਨੰਬਰ 1076 ਰਾਹੀਂ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ 4153 ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਦਾ ਘਰ ਬੈਠੇ ਹੀ ਲਾਭ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦੇ ਦਫ਼ਤਰਾਂ ਵਿੱਚ ਆਉਣ-ਜਾਣ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਤਹਿਤ ਸਰਕਾਰੀ ਨੁਮਾਂਇੰਦਾ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈ, ਫੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਉਨ੍ਹਾਂ ਦੇ ਘਰ ਪਹੁੰਚਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।