Close

Recent Posts

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਗੁਰਦਾਸਪੁਰ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋਈ – ਰਮਨ ਬਹਿਲ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋਈ – ਰਮਨ ਬਹਿਲ
  • PublishedJanuary 14, 2025

223 ਦੁਰਘਟਨਾ ਪੀੜਤਾਂ ਨੂੰ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਗਿਆ

ਗੁਰਦਾਸਪੁਰ, 14 ਜਨਵਰੀ (ਦੀ ਪੰਜਾਬ ਵਾਇਰ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਤੇ ਨਿਰਵਿਘਨ ਇਲਾਜ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਦੀ ਸ਼ੁਰੂਆਤ ਤੋਂ ਲੈ ਕੇ, ਇਸ ਸਕੀਮ ਤਹਿਤ ਲਗਭਗ 223 ਦੁਰਘਟਨਾ ਪੀੜਤਾਂ ਨੂੰ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਗਿਆ ਹੈ ਜੋ ਸੜਕ ਹਾਦਸਿਆਂ ਕਾਰਨ ਹੋਣ ਵਾਲੀ ਮੌਤ ਦੀ ਦਰ ਨੂੰ ਘਟਾਉਣ ਵਿੱਚ ਇਸ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀ ਜਾਨ ਬਚਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਅਜਿਹੇ ‘ਫ਼ਰਿਸ਼ਤਿਆਂ’ ਨੂੰ ਪੰਜਾਬ ਸਰਕਾਰ ਵੱਲੋਂ 2000 ਰੁਪਏ ਦੇ ਨਕਦ ਇਨਾਮ, ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਕਾਨੂੰਨੀ ਪੇਚੀਦਗੀਆਂ ਤੇ ਪੁਲਿਸ ਪੁੱਛਗਿੱਛ ਤੋਂ ਰਾਹਤ ਦਿੱਤੀ ਜਾਂਦੀ ਹੈ। ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਹੁਣ ਤੱਕ, 66 ‘ਫ਼ਰਿਸ਼ਤੇ’ ਰਾਜ ਸਿਹਤ ਏਜੰਸੀ (ਐੱਸ.ਐੱਚ.ਏ.) ਪੰਜਾਬ ਨਾਲ ਰਜਿਸਟਰ ਕੀਤੇ ਗਏ ਹਨ।

ਚੇਅਰਮੈਨ ਰਮਨ ਬਹਿਲ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਕੇ ‘ਫ਼ਰਿਸ਼ਤੇ’ ਬਣਨ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਦੇ ਪੀੜ੍ਹਤਾਂ ਦੀ ਮਦਦ ਲਈ ਰਾਜ ਸਰਕਾਰ ਵੱਲੋਂ ਉਨ੍ਹਾਂ ਨੂੰ ਨਕਦ ਇਨਾਮ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਪੁਲਿਸ ਵੱਲੋਂ ਉਨ੍ਹਾਂ ਕੋਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ।

Written By
The Punjab Wire