Close

Recent Posts

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਗੁਰਦਾਸਪੁਰ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ
  • PublishedJanuary 14, 2025

ਗੁਰਦਾਸਪੁਰ, 14 ਜਨਵਰੀ (ਦੀ ਪੰਜਾਬ ਵਾਇਰ ) – ਵੱਧ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਦੇ ਘੁਰਾਲਾ ਬਾਈਪਾਸ ਵਿਖੇ ਬਣੀਆਂ ਝੁੱਗੀਆਂ ‌ਵਿੱਚ ਰਹਿ ਰਹੇ 45 ਦੇ ਕਰੀਬ ਵਿਅਕਤੀਆਂ ਨੂੰ ਗਰਮ ਕੰਬਲ ਵੰਡੇ ਗਏ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਨੇ ਝੁੱਗੀਆਂ ਵਿੱਚ ਰਹਿ ਰਹੇ ਲੋੜਵੰਦਾਂ ਨੂੰ ਕੰਬਲ ਵੰਡਣ ਮੌਕੇ ਕਿਹਾ ਕਿ ਠੰਡ ਦੇ ਮੌਸਮ ਵਿੱਚ ਉਹ ਆਪਣਾ ਅਤੇ ਆਪਣੇ ਬੱਚਿਆਂ ਦਾ ਖ਼ਿਆਲ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹਮੇਸ਼ਾਂ ਹੀ ਮਾਨਵਤਾ ਦੀ ਸੇਵਾ ਲਈ ਤਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਝੁੱਗੀਆਂ ਵਿੱਚ ਰਹਿਣ ਵਾਲੇ ਵਿਅਕਤੀਆਂ ਨੂੰ ਗਰਮ ਕੰਬਲ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਅਜਿਹੇ ਮਾਨਵਤਾਵਾਦੀ ਕਾਰਜ ਜਾਰੀ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜੀਵ ਸਿੰਘ ਵੀ ਹਾਜ਼ਰ ਸਨ।

Written By
The Punjab Wire