Close

Recent Posts

ਗੁਰਦਾਸਪੁਰ

ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਅਤੇ ਵਿਕਾਸ ਦੀ ਖ਼ੂਬਸੂਰਤ ਤਸਵੀਰ ਪੇਸ਼ ਕਰਨਗੀਆਂ ਝਾਕੀਆਂ

ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਅਤੇ ਵਿਕਾਸ ਦੀ ਖ਼ੂਬਸੂਰਤ ਤਸਵੀਰ ਪੇਸ਼ ਕਰਨਗੀਆਂ ਝਾਕੀਆਂ
  • PublishedJanuary 16, 2025

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝਾਕੀਆਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 16 ਜਨਵਰੀ (ਦੀ ਪੰਜਾਬ ਵਾਇਰ) – 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਇਨ੍ਹਾਂ ਝਾਕੀਆਂ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਵੱਲੋਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ, ਜੋ ਸਾਰਿਆਂ ਦੀ ਖਿੱਚ ਦਾ ਕੇਂਦਰ ਹੋਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਦੀ ਝਾਕੀ ਨੂੰ ਖ਼ੂਬਸੂਰਤੀ ਨਾਲ ਤਿਆਰ ਕਰਨ ਤਾਂ ਜੋ ਇਹ ਝਾਕੀਆਂ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੇ ਵਿਕਾਸ ਦੀ ਖ਼ੂਬਸੂਰਤ ਤਸਵੀਰ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਨੇ ਝਾਕੀਆਂ ਪੇਸ਼ ਕਰਨੀਆਂ ਹਨ ਉਹ ਹੁਣ ਤੋਂ ਹੀ ਉਸਦੀ ਤਿਆਰੀ ਵਿੱਚ ਜੁੱਟ ਜਾਣ। ਉਨ੍ਹਾਂ ਕਿਹਾ ਕਿ ਜਿਹੜੀ ਝਾਕੀ ਸਭ ਤੋਂ ਖ਼ੂਬਸੂਰਤ ਹੋਵੇਗੀ ਉਸ ਨੂੰ ਮੁੱਖ ਮਹਿਮਾਨ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

Written By
The Punjab Wire