ਐਸਐਸਪੀ ਗੁਰਦਾਸਪੁਰ ਵੱਲੋਂ ਸਮੂਹ ਜੀਓਜ਼, ਐਸ.ਐਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ
ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਵਿਆਪਕ ਸ਼ਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕੀਤੀਆਂ
ਗੁਰਦਾਸਪੁਰ, 16 ਜਨਵਰੀ ( ਦੀ ਪੰਜਾਬ ਵਾਇਰ)– ਅੱਜ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਵੱਲੋਂ ਸਮੂਹ ਜੀਓਜ਼, ਐਸ.ਐਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਆਪਣੇ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਵਿਆਪਕ ਸ਼ਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਐਸ ਐਸ ਪੀ ਨੇ ਕਿਹਾ ਕਿ ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ। ਇਸ ਨੂੰ ਪੈਂਡਿੰਗ ਨਾ ਰੱਖਿਆ ਜਾਵੇ। ਇਸ ਦੇ ਨਾਲ ਹੀ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣ ਕੇ ਉਸ ਦਾ ਹੱਲ ਕੀਤਾ ਜਾਵੇ।ਉਨ੍ਹਾਂ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਸ਼ਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕਰਦਿਆ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਨਹੀਂ ਲਿਆਉਣ ਦਿੱਤਾ ਜਾਵੇਗਾ। ਪੁਲਿਸ ਕਾਨੂੰਨ ਵਿਵਸਥਾ ਨੂੰ ਬਣਾਇਆ ਰੱਖਣ ਲਈ ਵਚਨਬੱਧ ਹੈ। ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਪੁਲਿਸ ਮੁਲਾਜ਼ਮਾਂ ਵੱਲੋਂ ਦਿਨ ਰਾਤ ਕੜਾਕੇ ਦੀ ਸਰਦੀ ਦੌਰਾਨ ਵੀ ਡਿਊਟੀ ਨਿਭਾਈ ਜਾ ਰਹੀ ਹੈ। ਰਾਤ ਦੇ ਸਮੇਂ ਪੀਸੀਆਰ ਮੁਲਾਜ਼ਮਾਂ ਵੱਲੋਂ ਸ਼ਹਿਰ ਦੇ ਇਲਾਕਿਆਂ ਵਿੱਚ ਗਸਤ ਕੀਤੀ ਜਾ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ।