ਗੁਰਦਾਸਪੁਰ ਪੰਜਾਬ

ਆਮ ਆਦਮੀ ਪਾਰਟੀ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕ ਦੀ ਸੌਂਪੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕ ਦੀ ਸੌਂਪੀ ਜ਼ਿੰਮੇਵਾਰੀ
  • PublishedJanuary 20, 2025

ਦਿੱਲੀ ਵਿਧਾਨ ਸਭਾ ਚੋਣਾਂ, ਸ਼ਾਨ ਨਾਲ ਜਿੱਤਾਂਗੇ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 20 ਜਨਵਰੀ 2025 (ਦੀ ਪੰਜਾਬ ਵਾਇਰ)। ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ ਨੂੰ ਪਾਰਟੀ ਹਾਈਕਮਾਂਡ ਵਲੋਂ ਇੱਕ ਹੋਰ ਨਵੀਂ ਜਿੰਮੇਵਾਰੀ ਸੌਂਪਦਿਆਂ ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕ ਨਿਯੁਕਤ ਕੀਤਾ ਹੈ।

ਨਵੀਂ ਜਿੰਮੇਵਾਰੀ ਮਿਲਣ ਉਪਰੰਤ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਹਾਈਕਮਾਂਡ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸਟਾਰ ਪ੍ਰਚਾਰਕ ਨਿਯੁਕਤ ਕਰਨ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਨੇ ਪਹਿਲਾਂ ਵੀ ਉਨ੍ਹਾਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ, ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਦਿੱਲੀ ਚੋਣਾਂ ਵਿੱਚ ਹੋਰ ਮਿਹਨਤ, ਲਗਨ ਤੇ ਉਤਸ਼ਾਹ ਨਾਲ ਚੋਣ ਪ੍ਰਚਾਰ ਕਰਨਗੇ ਅਤੇ ਆਪ ਪਾਰਟੀ ਦੁਬਾਰਾ ਦਿੱਲੀ ਚੋਣਾਂ ਪੂਰੀ ਸ਼ਾਨ ਨਾਲ ਜਿੱਤੇਗੀ।

ਕਾਰਜਕਾਰੀ ਪ੍ਰਧਾਨ, ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ’ਤੇ ਦਿੱਲੀ ਵਾਸੀ ਇਸ ਵਾਰ ਫਿਰ ਮੋਹਰ ਲਗਾਉਣਗੇ।

ਵਿਧਾਇਕ ਸ਼ੈਰੀ ਕਲਸੀ, ਜੋ ਪਹਿਲਾਂ ਹੀ ਦਿੱਲੀ ਵਿਖੇ ਚੋਣ ਪ੍ਰਚਾਰ ਕਰ ਰਹੇ ਹਨ ਨੇ ਦੱਸਿਆ ਕਿ ਦਿੱਲੀ ਵਾਸੀ ਆਮ ਆਦਮੀ ਪਾਰਟੀ ਵਲੋਂ ਆਮ ਲੋਕਾਂ ਦੇ ਹਿੱਤ ਵਿੱਚ ਕੀਤੇ ਫੈਸਲਿਆਂ ਤੋਂ ਕਾਫੀ ਪਰਭਾਵਿਤ ਹਨ ਅਤੇ ਲੋਕ ਆਪ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਰੀਬ ਪੌਣੇ ਤਿੰਨ ਸਾਲਾਂ ਵਿੱਚ, ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਦਿੱਲੀ ਵਾਸੀ ਪ੍ਰਭਾਵਿਤ ਹਨ।

ਉਨ੍ਹਾਂ ਦੱਸਿਆ ਕਿ ਆਪ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਦੀ ਪੰਜਾਬ ਵਿੱਚ ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਆਮ ਆਦਮੀ ਕਲੀਨਿਕ ਖੋਲ੍ਹੇ, ਸਕੂਲ ਆਫ ਐਮੀਨੈੱਸ ਖੋਲ੍ਹੋ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ ਕਰੀਬ 50,000 ਦੇ ਕਰੀਬ ਸਰਕਾਰੀ ਨੋਕਰੀਆਂ ਦਿੱਤੀਆਂ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕੀਤੇ, ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ‘ਖੇਡਾਂ ਵਤਨ ਪੰਜਾਬ’ ਕਰਵਾਈਆਂ ਗਈਆਂ ਹਨ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ, ਕਣਕ ਤੇ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ, ਚੁਕਾਈ ਤੇ ਅਦਾਇਗੀ ਕੀਤੀ, ਖੇਤੀਬਾੜੀ ਨੀਤੀ ਬਣਾਉਣ ਲਈ ਕਿਸਾਨਾਂ ਦੇ ਸੁਝਾਅ ਲਏ, ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੇ ਦੁੱਖ ਤਕਲੀਫਾਂ ਦੂਰ ਕਰਨੀਆਂ ਅਤੇ ਇਸੇ ਤਰਾਂ ਦੇ ਕਈ ਹੋਰ ਲੋਕ ਹਿੱਤ ਲਈ ਕੰਮ ਕੀਤੇ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਨੇ ਦੂਜੀਆਂ ਰਵਾਇਤੀ ਪਾਰਟੀਆਂ ਤੋਂ ਹੱਟ ਕੇ ਕੰਮ ਕੀਤਾ ਤੇ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਈ ਹੈ।

Written By
The Punjab Wire