ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਜਖਮੀ, 19 ਲੋਕਾਂ ਖਿਲਾਫ ਮਾਮਲਾ ਦਰਜ਼
ਗੁਰਦਾਸਪੁਰ, 24 ਜਨਵਰੀ (ਦੀ ਪੰਜਾਬ ਵਾਇਰ)—ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ ਥਾਣਾ ਭੈਣੀ ਮਿਆਂ ਖਾਂ ਦੀ ਪੁਲਸ ਨੇ 19 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਬਲਵਿੰਦਰ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਔਲਖ ਬੇਟ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਤਾਏ ਦੇ ਲੜਕੇ ਜਸਪਾਲ ਸਿੰਘ ਪੁੱਤਰ ਟਹਿਲ ਸਿੰਘ ਨਾਲ ਪੈਦਲ ਸੈਰ ਕਰਦੇ ਹੋਏ ਪਿੰਡ ਮੂੰਨਣ ਦੇ ਚੌਕ ਵਿੱਚ ਪੁੱਜੇ ਤਾਂ ਦੇਖਿਆ ਕਿ ਮੁਲਜ਼ਮ ਜੋ ਕਿ ਬਲਕਾਰ ਸਿੰਘ, ਜਗਤਾਰ ਸਿੰਘ ਦੋਨੋਂ ਪੁੱਤਰ ਤਰਸੇਮ ਸਿੰਘ ਅਤੇ ਕੁਲਦੀਪ ਕੌਰ ਪਤਨੀ ਬਲਕਾਰ ਸਿੰਘ ਸਾਰੇ ਵਾਸੀ ਫੁੱਲੜਾ ਦੀ ਦਸਤੀ ਹਥਿਆਰਾ ਨਾਲ ਮਾਰ ਕੁਟਾਈ ਕਰ ਰਹੇ ਸਨ। ਜਦ ਉਹ ਅਤੇ ਉਸਦੇ ਤਾਏ ਦਾ ਲੜਕਾ ਛੁਡਾਉਣ ਲਈ ਅੱਗੇ ਹੋਏ ਤਾਂ ਮੁਲਜ਼ਮ ਕੁਲਦੀਪ ਸਿੰਘ ਨੇ ਮਾਰ ਦੇਣ ਦੀ ਨੀਅਤ ਨਾਲ ਆਪਣੇ ਦਸਤੀ ਦਾਤਰ ਨਾਲ ਉਸਦੇ ਦੇ ਸਿਰ ਵਿੱਚ ਹਮਲਾ ਕਰਕੇ ਜਖਮੀ ਕਰ ਦਿੱਤਾ। ਘਟਨਾ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਐਸ.ਐਚ.ਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ਤੇ ਕੁਲਦੀਪ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਗੁਲਜਾਰ ਸਿੰਘ, ਗੁਰਪਿੰਦਰ ਕੌਰ, ਜੋਬਨਪ੍ਰੀਤ ਸਿੰਘ, ਹਰਮਨਦੀਪ ਸਿੰਘ, ਪਰਮਜੀਤ ਕੌਰ, ਸਿਮਰਨ ਕੌਰ, ਦਵਿੰਦਰ ਕੌਰ, ਸਤਿੰਦਰ ਕੌਰ, ਸੁਖਵਿੰਦਰ ਕੌਰ, ਰਣਜੀਤ ਸਿੰਘ, ਹਰਵਿੰਦਰ ਸਿੰਘ, ਪਰਜਿੰਦਰ ਸਿੰਘ ਅਤੇ 4 ਹੋਰ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।