Close

Recent Posts

ਗੁਰਦਾਸਪੁਰ

ਗਣਤੰਤਰ ਦਿਵਸ ਤੋਂ ਪਹਿਲਾਂ ਏ.ਡੀ.ਜੀ.ਪੀ ਮਨੁੱਖੀ ਅਧਿਕਾਰ ਪੰਜਾਬ ਨੇ ਕੀਤਾ ਜਿਲ੍ਹਾਂ ਗੁਰਦਾਸਪੁਰ ਦਾ ਦੌਰਾ

ਗਣਤੰਤਰ ਦਿਵਸ ਤੋਂ ਪਹਿਲਾਂ ਏ.ਡੀ.ਜੀ.ਪੀ ਮਨੁੱਖੀ ਅਧਿਕਾਰ ਪੰਜਾਬ ਨੇ ਕੀਤਾ ਜਿਲ੍ਹਾਂ ਗੁਰਦਾਸਪੁਰ ਦਾ ਦੌਰਾ
  • PublishedJanuary 24, 2025

ਸੁਰੱਖਿਆ ਪ੍ਰਬੰਧਾ ਦਾ ਲਿਆ ਜਾਇਜਾ

ਗੁਰਦਾਸਪੁਰ, 24 ਜਨਵਰੀ (ਦੀ ਪੰਜਾਬ ਵਾਇਰ)— ਗਣਤੰਤਰ ਦਿਵਸ ਤੋਂ ਪਹਿਲਾਂ ਏ.ਡੀ.ਜੀ.ਪੀ. ਮਨੁੱਖੀ ਅਧਿਕਾਰ ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐਸ.ਐਸ.ਪੀ ਦਫ਼ਤਰ, ਥਾਣਿਆਂ ਅਤੇ ਪੁਲਿਸ ਚੌਕੀਆਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਾਲ ਹੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਸਫਲ ਬਣਾਉਣ ਲਈ ਕੋਈ ਵੀ ਕਸਰ ਨਾ ਛੱਡੀ ਜਾਵੇ। ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣ। ਸਮਾਰੋਹ ਸਥਲ ਦਾ ਸਮਾਂ-ਸਮਾਂ ਤੇ ਨਿਰੀਖਣ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸਾ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਵਿੱਚ ਦਿਨ੍ਹ ਰਾਤ ਕੰਮ ਕਰ ਰਹੀ ਹੈ। ਲੋਕਾਂ ਨੂੰ ਵੀ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਸ਼ਹਿਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ। ਹਰ ਚੌਕ ਵਿੱਚ ਪੁਲਸ ਆਪਣੀ ਡਿਊਟੀ ਨੂੰ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਤ ਦੇ ਸਮਾਂ ਪੀਸੀਆਰ ਟੀਮਾਂ ਵੱਲੋਂ ਸ਼ਹਿਰ ਦੀ ਗਸ਼ਤ ਕੀਤੀ ਜਾ ਰਹੀ ਹੈ।

Written By
The Punjab Wire