ਪੰਜਾਬ ਸਰਕਾਰ ਨੇ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫ਼ਤਰਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਾਏ।
ਚੰਡੀਗੜ੍ਹ, 24 ਜਨਵਰੀ 2025 (ਦੀ ਪੰਜਾਬ ਵਾਇਰ)।ਪੰਜਾਬ ਸਰਕਾਰ ਨੇ ਮਾਲ ਦਫ਼ਤਰਾਂ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਦੀ ਸਹੂਲਤ ਲਈ ਇਤਿਹਾਸਕ ਕਦਮ ਚੁੱਕਦਿਆਂ ਸਾਰੇ ਸਬ ਰਜਿਸਟਰਾਰ ਅਤੇ ਜਾਇੰਟ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਫੈਸਲਾ ਕੀਤਾ ਸੀ।
ਸੂਬੇ ਭਰ ਵਿੱਚ 180 ਮਾਲ ਦਫ਼ਤਰਾਂ ਵਿੱਚ ਇਹ ਕੈਮਰੇ ਸਥਾਪਿਤ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰਾਂ ਨੂੰ ਹਰੇਕ ਕੈਮਰੇ ਦੀ ਕਾਰਜਸ਼ੀਲਤਾ ਯਕੀਨੀ ਬਣਾਉਣ ਅਤੇ ਲਾਈਵ ਫੁਟੇਜ ਰਾਹੀਂ ਅਚਨਚੇਤ ਨਿਗਰਾਨੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ 31 ਜਨਵਰੀ 2025 ਤੱਕ ਕੈਮਰਿਆਂ ਦੀ ਚਾਲੂ ਸਥਿਤੀ ਬਾਰੇ ਰਿਪੋਰਟ ਦੇਣ ਲਈ ਆਖਿਆ ਹੈ। ਇਸ ਦੇ ਨਾਲ, ਸੀਨੀਅਰ ਅਧਿਕਾਰੀ ਹੈੱਡਕੁਆਰਟਰ ਵਿੱਚ ਵੀ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਕਰਨਗੇ।
ਇਹ ਇਤਿਹਾਸਕ ਕਦਮ ਸਿਰਫ ਦਫ਼ਤਰਾਂ ਵਿੱਚ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਹੀ ਘਟਾਏਗਾ ਨਹੀਂ, ਬਲਕਿ ਪੰਜਾਬ ਦੇ ਲੋਕਾਂ ਨੂੰ ਇਹ ਭਰੋਸਾ ਦੇਵੇਗਾ ਕਿ ਸਰਕਾਰ ਸੁਚਿਤਾ ਅਤੇ ਪਾਰਦਰਸ਼ਤਾ ਵਿੱਚ ਯਕੀਨ ਰੱਖਦੀ ਹੈ। ਇਹ ਕਦਮ ਸੱਚੀ ਲੋਕ ਸੇਵਾ ਦੀ ਮਿਸਾਲ ਕਾਇਮ ਕਰੇਗਾ।