ਬਾਬਾ ਸਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦਾ ਅਪਮਾਨ ਕਰਨ ਵਾਲੇ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਘਟਨਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ -ਜਗਦੀਸ਼ ਧਾਰੀਵਾਲ
ਗੁਰਦਾਸਪੁਰ, 27 ਜਨਵਰੀ 2025 (ਦੀ ਪੰਜਾਬ ਵਾਇਰ)। ਬੀਤੇ ਕੱਲ੍ਹ ਸ਼੍ਰੀ ਅੰਮ੍ਰਿਤਸਰ ਸਹਿਬ ਵਿਖੇ ਬਾਬਾ ਸਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਇੱਕ ਵਿਅੱਕਤੀ ਵੱਲੋ ਅਪਮਾਨਿਤ ਕਰਨ ਦੀ ਸ਼ਰਮਨਾਕ ਹਰਕਤ ਤੇ ਐਸ ਸੀ ਬੀ ਸੀ ਵੈੱਲਫੇਅਰ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਜਗਦੀਸ਼ ਧਾਰੀਵਾਲ ਨੇ ਇਸ ਘਟਨਾਂ ਨੂੰ ਬੇਹੱਦ ਨਿੰਦਾ ਕੀਤੀ ਹੈ।
ਉਨ੍ਹਾ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਜਿੱਥੇ ਸਾਰੇ ਦੇਸ਼ ਅੰਦਰ ਕੱਲ ਨੂੰ ਬਾਬਾ ਸਹਿਬ ਵੱਲੋ ਰਚਿਤ ਸੰਵਿਧਾਨ ਦੇ ਲਾਗੂ ਹੋਣ ਦਾ ਦਿਨ ਮਨਾਇਆ ਜਾ ਰਿਹਾ ਸੀ ਉੱਥੇ ਹੀ ਬਾਬਾ ਸਹਿਬ ਦੇ ਬੁੱਤ ਨਾਲ ਇਹੋ ਜਿਹੀ ਸ਼ਰਮਨਾਕ ਹਰਕਤ ਇੱਕ ਸੋਚੀ ਸਮਝੀ ਸਾਜ਼ਿਸ਼ ਹੈ, ਜਿਸ ਦੀ ਐਸ ਸੀ ਬੀ ਸੀ ਵੈੱਲਫੇਅਰ ਫਰੰਟ ਪੰਜਾਬ ਵੱਲੋ ਜੋਰਦਾਰ ਨਿਖੇਧੀ ਕੀਤੀ ਜਾਂਦੀ ਹੈ। ਇਸ ਮੌਕੇ ਜਗਦੀਸ਼ ਧਾਰੀਵਾਲ ਨੇ ਕਿਹਾ ਕਿ ਭਾਵੇਂ ਦੋਸ਼ੀ ਨੂੰ ਮੌਕੇ ਤੇ ਹਿਰਾਸਤ ਵਿੱਚ ਲੈ ਮੁੱਕਦਮਾ ਦਰਜ ਕਰ ਲਿਆ ਗਿਆ ਹੈ ਪਰ ਇਸ ਘਟਨਾਂ ਦੇ ਪਿੱਛੇ ਅਸਲ ਦੋਸ਼ੀਆ ਦੀ ਜਾਂਚ ਕੀਤੀ ਜਾਣੀ ਚਾਹੀਦੀ ਇਸ ਲਈ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਘਟਨਾਂ ਦੇ ਪਿੱਛੇ ਕੌਣ ਲੋਕ ਨੇ ਇਸ ਦੀ ਨਿਰਪੱਖ ਜਾਂਚ ਕਰ ਦੋਸ਼ੀਆ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿ ਅੱਗੇ ਤੋਂ ਇਹੋ ਜਿਹੀ ਘਟਨਾਂਵਾਂ ਰੋਕੀਆਂ ਜਾ ਸਕਣ ਇਸ ਮੌਕੇ ਜਗਦੀਸ਼ ਧਾਰੀਵਾਲ ਨੇ ਕਿਹਾ ਕਿ ਐਸ ਸੀ ਬੀ ਸੀ ਭਾਈਚਾਰਾ ਬਾਬਾ ਸਹਿਬ ਜੀ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ