ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਵਿਭਾਗ ਦੀ ਮੀਟਿੰਗ ਹੋਈ

ਜੇਕਰ ਕੋਈ ਬਿਨਾਂ ਫੂਡ ਸੇਫਟੀ ਲਾਈਸੈਂਸ ਦੇ ਕੇਟਰਿੰਗ ਦਾ ਕੰਮ ਕਰੇਗਾ ਤਾਂ ਫੂਡ ਸੇਫਟੀ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇ
ਗੁਰਦਾਸਪੁਰ, 30 ਜਨਵਰੀ (ਦੀ ਪੰਜਾਬ ਵਾਇਰ) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਫੂਡ ਸੇਫਟੀ ਵਿਭਾਗ ਦੀ ਮੀਟਿੰਗ ਬੁਲਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਵਲੋਂ ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ (ਫੂਡ) ਡਾ. ਜੀ.ਐਸ ਪੰਨੂ ਨੂੰ ਖਾਣ ਪੀਣ ਦੀਆਂ ਚੀਜ਼ਾਂ ਵੇਚਣ ਵਾਲੇ ਵਿਕੇ੍ਤਾਵਾਂ ਨੂੰ ਫੂਡ ਸੇਫਟੀ ਐਕਟ ਦੀ ਪਾਲਨਾ ਕਰਨ ਸੰਬੰਧੀ ਹਦਾਇਤਾਂ ਜਾਰੀ ਕਰਨ ਲਈ ਕਿਹਾ ਗਿਆ।
ਇਸ ਮੀਟਿੰਗ ਵਿੱਚ ਕੇਟਰਿੰਗ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਇਹ ਲੋਕਾਂ ਦੇ ਸਮਾਗਮਾਂ ਵਿੱਚ ਚੰਗਾ ਅਤੇ ਮਿਆਰੀ ਖਾਣ ਪੀਣ ਦਾ ਸਮਾਨ ਹੀ ਮੁਹੱਈਆ ਕਰਵਾਉਣ। ਏ.ਡੀ.ਸੀ ਹਰਜਿੰਦਰ ਸਿੰਘ ਬੇਦੀ ਨੇ ਸਾਰੇ ਕੇਟਰਿੰਗ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਨੂੰ ਕਿਹਾ ਕਿ ਉਹ ਫੂਡ ਸੇਫਟੀ ਵਿਭਾਗ ਗੁਰਦਾਸਪੁਰ ਤੋਂ ਕੇਟਰਿੰਗ ਕਰਨ ਸਬੰਧੀ ਫੂਡ ਸੇਫਟੀ ਐਕਟ ਅਧੀਨ ਲਾਈਸੈਂਸ ਜਰੂਰ ਲੈਣ।
ਇਸ ਦੌਰਾਨ ਉਨ੍ਹਾਂ ਨੇ ਡਾ. ਪੰਨੂ ਨੂੰ ਕਿਹਾ ਕਿ ਜੇਕਰ ਕੋਈ ਬਿਨਾਂ ਫੂਡ ਸੇਫਟੀ ਲਾਈਸੈਂਸ ਦੇ ਕੇਟਰਿੰਗ ਦਾ ਕੰਮ ਕਰੇਗਾ ਤਾਂ ਫੂਡ ਸੇਫਟੀ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਕੇਟਰਿੰਗ ਦਾ ਕੰਮ ਕਰਨ ਵਾਲੇ ਕਾਰਬਾਰੀਆਂ ਦੇ ਖਾਣ ਪੀਣ ਵਾਲੇ ਸਮਾਨ ਦੀ ਕੁਆਲਿਟੀ ਦੀ ਚੈਕਿੰਗ ਵੀ ਕਰਵਾਉਣ।ਇਸ ਸਮੇਂ ਫੂਡ ਸੇਫਟੀ ਅਫਸਰ ਰਮਨ ਵਿਰਦੀ ਵੀ ਮੌਜੂਦ ਸਨ।
ਕਾਰੋਬਾਰੀਆਂ ਨੇ ਕਿਹਾ ਕਿ ਉਹ ਵਧੀਆ ਤੋਂ ਵਧੀਆ ਕੰਮ ਕਰਨਗੇ, ਜੇਕਰ ਕੋਈ ਸਾਡੇ ਵਿੱਚੋਂ ਗਲਤ ਕੰਮ ਕਰੇਗਾ ਤਾਂ ਫੂਡ ਸੇਫਟੀ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇ।