ਗੁਰਦਾਸਪੁਰ

ਹਰਚੋਵਾਲ ਦੇ ਟਰੈਵਲ ਏਜੰਟ ਦਾ ਲਾਇਸੰਸ ਰੱਦ

ਹਰਚੋਵਾਲ ਦੇ ਟਰੈਵਲ ਏਜੰਟ ਦਾ ਲਾਇਸੰਸ ਰੱਦ
  • PublishedFebruary 5, 2025

ਗੁਰਦਾਸਪੁਰ, 5 ਫਰਵਰੀ 2025 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ-2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਮੈਸ: ਗੁਰੂ ਟਰੇਡ ਟੈੱਸਟ ਐਂਡ ਟਰੇਨਿੰਗ ਸੈਂਟਰ, ਪਿੰਡ ਤੇ ਡਾਕਖ਼ਾਨਾ ਹਰਚੋਵਾਲ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਨਾਮ ‘ਤੇ ਸ੍ਰੀ ਬਿਕਰਮਜੀਤ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਮਠੋਲਾ, ਡਾਕਖ਼ਾਨਾ ਭਰਥ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੂੰ ਟਰੈਵਲ ਏਜੰਟ ਦਾ ਲਾਇਸੰਸ ਨੰਬਰ 128/ਸਮ/ਐਕਟ-ਐੱਮ.ਏ.-3/25 ਫਰਵਰੀ 2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 21 ਫਰਵਰੀ 2024 ਤੱਕ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜੇ ਕੁਮਾਰ, ਸੁਪਰਡੈਂਟ ਡਿਪਟੀ ਕਮਿਸ਼ਨਰ ਦਫ਼ਤਰ ਨੇ ਦੱਸਿਆ ਕਿ ਲਾਇਸੰਸ ਧਾਰਕ ਬਿਕਰਮਜੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ ਕਿ ਉਹ ਆਪਣਾ ਲਾਇਸੰਸ ਰੀਨਿਊ ਨਹੀਂ ਕਰਵਾਉਣਾ ਚਾਹੁੰਦਾ ਅਤੇ ਉਸ ਵੱਲੋਂ ਆਪਣਾ ਲਾਇਸੰਸ ਸਰੰਡਰ ਕਰਨ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 8 (1) ਵਿੱਚ ਦਰਜ ਉਪਬੰਧ ਅਨੁਸਾਰ ਪ੍ਰਾਰਥੀ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟਰੈਵਲ ਏਜੰਟ ਦੇ ਲਾਇਸੰਸ ਨਾਲ ਸਬੰਧਿਤ ਕੋਈ ਵੀ ਸ਼ਿਕਾਇਤ/ਕੇਸ਼ ਹੋਵੇਗਾ ਤਾਂ ਇਸ ਸਬੰਧੀ ਬਿਕਰਮਜੀਤ ਸਿੰਘ ਖ਼ੁਦ ਜ਼ਿੰਮੇਵਾਰ ਹੋਵੇਗਾ।

Written By
The Punjab Wire