Close

Recent Posts

ਗੁਰਦਾਸਪੁਰ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਵਿਧਾਇਕ ਗੁਰਦੀਪ ਸਿੰਘ ਰੰਧਾਵਾ
  • PublishedFebruary 5, 2025

ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਗੁਰਦਾਸਪੁਰ, 5 ਫਰਵਰੀ (ਦੀ ਪੰਜਾਬ ਵਾਇਰ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।

ਵਿਧਾਇਕ ਰੰਧਾਵਾ ਨੇ ਦੱਸਿਆ ਕਿ 65 ਜਾਂ ਉਸ ਤੋਂ ਉੱਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉੱਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ।

Written By
The Punjab Wire