Close

Recent Posts

ਗੁਰਦਾਸਪੁਰ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ
  • PublishedFebruary 10, 2025

ਗੁਰਦਾਸਪੁਰ, 10 ਫਰਵਰੀ (ਦੀ ਪੰਜਾਬ ਵਾਇਰ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, (ਲੜਕੇ) ਗੁਰਦਾਸਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਕੂਲ ਦੇ ਬੱਚਿਆਂ ਅਤੇ ਸਟਾਫ਼ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।

ਇਸ ਮੌਕੇ ਬੱਚਿਆਂ ਨੂੰ ਸਾਫ਼ਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਕੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ 12ਵੀ ਦੀ ਪੜਾਈ ਕਰਨ ਤੋ ਬਾਅਦ ਵੈਟਰਨਰੀ ਦੇ ਫ਼ੀਲਡ ਅਤੇ ਡੇਅਰੀ ਦੇ ਫ਼ੀਲਡ ਵਿਚ ਅਫ਼ਸਰ ਬਣਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਜਿੰਨਾ ਬੱਚਿਆਂ ਦੇ ਮਾਪੇ ਪਸ਼ੂ ਪਾਲਕ  ਹਨ,ਉਨ੍ਹਾਂ ਨੂੰ ਵਿਭਾਗੀ ਸਕੀਮਾਂ ਤੋ ਜਾਣੂ ਕਰਵਾਇਆ ਗਿਆ।

ਸਕੂਲ ਦੇ ਪ੍ਰਿੰਸੀਪਲ ਅਨਿਲ ਭੱਲਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਇਸ ਕੈਂਪ ਵਿਚ ਡੇਅਰੀ ਵਿਕਾਸ ਇੰਸਪੈਕਟਰ ਬਰਜਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ, ਮਿਸ ਅਨੂੰ ਡੇਅਰੀ ਵਿਕਾਸ ਇੰਸਪੈਕਟਰ, ਕਰਨ ਭਗਤ ਡੇਅਰੀ ਵਿਕਾਸ ਇੰਸਪੈਕਟਰ ਅਨਾਮਿਕਾ ਸ਼ਰਮਾ  ਡੇਅਰੀ ਵਿਕਾਸ ਇੰਸਪੈਕਟਰ, ਅਸਿਸਟੈਂਟ ਮੈਨੇਜਰ ਕੰਵਲਜੀਤ  ਵੇਰਕਾ ਮਿਲਕ ਪਲਾਂਟ, ਅਸ਼ਵਨੀ ਕੁਮਾਰ ਵੱਲੋਂ ਭਾਗ ਲਿਆ ਗਿਆ।ਇਸ ਮੌਕੇ ਦੁੱਧ ਦੇ 20 ਸੈਂਪਲ ਚੈੱਕ ਕੀਤੇ ਗਏ। ਅੰਤ ਵਿਚ ਬੱਚਿਆਂ ਨੂੰ ਦੁੱਧ ਅਤੇ ਬਰਫ਼ੀ ਦੀ ਰਿਫਰੈਸ਼ਮੈਂਟ ਦਿੱਤੀ ਗਈ।

Written By
The Punjab Wire