ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ:, ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟ੍ਰੇਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ਼
![ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ:, ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟ੍ਰੇਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ਼](https://thepunjabwire.com/wp-content/uploads/2025/02/images-1.jpeg)
ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ- ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 10 ਫਰਵਰੀ ( ਦੀ ਪੰਜਾਬ ਵਾਇਰ)– ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ।ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ ਸਬੰਧਤ ਹੈ ਜਿਨ੍ਹਾਂ ਨੂੰ ਸੰਯੁਕਤ ਰਾਜ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ ਅਤੇ ਅੰਮ੍ਰਿਤਸਰ ਪਹੁੰਚੇ ਸਨ। ਪੰਜਾਬ ਪੁਲਿਸ ਵੱਲੋਂ ਉਨ੍ਹਾਂ ਟ੍ਰੈਵਲ ਏਜੰਟਾਂ ਵਿਰੁੱਧ ਬਿਆਨ ਦਰਜ ਕੀਤੇ ਹਨ ਜਿਨ੍ਹਾਂ ਨੇ ਉਨ੍ਹਾਂ ਨਾਲ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦੇ ਕਰਕੇ ਧੋਖਾ ਕੀਤਾ ਹੈ।ਇਸ ਸਬੰਧੀ ਪੀੜਤਾਂ ਦੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਡਿਪੋਰਟ ਕੀਤੇ ਗਏ ਵਿਅਤੀਆਂ ਦੇ ਬਿਆਨਾਂ ਦੇ ਆਧਾਰ ‘ਤੇ ਟ੍ਰੈਵਲ ਏਜੰਟਾਂ ਵਿਰੁੱਧ ਕੁੱਲ 8 ਐਫਆਈਆਰਜ਼ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਦੋ ਐਫਆਈਆਰਜ਼ ਜ਼ਿਲ੍ਹਾ ਪੁਲਿਸ ਕੋਲ ਅਤੇ ਛੇ ਐਫਆਈਆਰਜ਼ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਕੋਲ ਦਰਜ ਕੀਤੀਆਂ ਗਈਆਂ ਹਨ।