Close

Recent Posts

ਗੁਰਦਾਸਪੁਰ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਕਮੇਟੀ ਮੈਂਬਰਾਂ ਨਾਲ ਵਿਚਾਰ ਸਾਂਝੇ ਕੀਤੇ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਕਮੇਟੀ ਮੈਂਬਰਾਂ ਨਾਲ ਵਿਚਾਰ ਸਾਂਝੇ ਕੀਤੇ
  • PublishedFebruary 11, 2025

ਗੁਰਦਾਸਪੁਰ 11 ਫ਼ਰਵਰੀ (ਦੀ ਪੰਜਾਬ ਵਾਇਰ) – ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਅਹਿਮ ਮੀਟਿੰਗ ਦਾ ਸਫਲ ਆਯੋਜਨ ਕੀਤਾ ਗਿਆ। ਜਿਸ ਵਿੱਚ ਕਮੇਟੀ ਮੈਂਬਰਾਂ ਨੇ ਸ਼ਾਮਲ ਹੋ ਕੇ  ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਹਿਤ ਵਿਚਾਰ ਵਟਾਂਦਰਾ ਕੀਤਾ।

ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਹਾਜ਼ਰ ਮੈਂਬਰਾਂ, ਸਕੂਲ ਸਟਾਫ਼ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਡੀ.ਈ.ਓ. ਸੈਕੰ: ਜਗਵਿੰਦਰ ਸਿੰਘ ਨੇ ਕਿਹਾ ਕਿ ਬਿਹਤਰ ਸਿੱਖਿਆ ਲਈ ਸਕੂਲ ਤੇ ਮੈਨੇਜਮੈਂਟ ਕਮੇਟੀਆਂ ਦਾ ਤਾਲਮੇਲ ਬਹੁਤ ਜ਼ਰੂਰੀ ਹੈ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਸਕੂਲ ਦੇ ਸੁਚਾਰੂ ਪ੍ਰਬੰਧ ਵਿੱਚ ਅਹਿਮ ਰੋਲ ਨਿਭਾਉਂਦੀਆਂ ਹਨ। ਇਸ ਲਈ ਸਿੱਖਿਆ ਵਿਭਾਗ ਵੱਲੋਂ ਮੈਗਾ ਐੱਸ.ਐੱਮ.ਸੀ. ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡੀ.ਈ.ਓ. ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀਮੈਂਟਰੀ ਡਾ. ਅਨਿਲ ਸ਼ਰਮਾ ਵੱਲੋਂ ਵਿਭਾਗ ਦੁਆਰਾ ਕੀਤੀਆਂ ਗਈਆਂ ਇਨ੍ਹਾਂ ਮੀਟਿੰਗਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ।

Written By
The Punjab Wire