ਗੁਰਦਾਸਪੁਰ

ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਸ਼ੁਰੂ ਹੋਣ ਵਾਲੇ ਸਾਲਡ ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਰੀਵਿਊ ਕੀਤਾ

ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਸ਼ੁਰੂ ਹੋਣ ਵਾਲੇ ਸਾਲਡ ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਰੀਵਿਊ ਕੀਤਾ
  • PublishedFebruary 13, 2025

ਗੁਰਦਾਸਪੁਰ, 13 ਫਰਵਰੀ (ਦੀ ਪੰਜਾਬ ਵਇਰ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਾਲਡ ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਰੀਵਿਊ ਮੀਟਿੰਗ ਕੀਤੀ ਗਈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਸ੍ਰੀ ਵਿਜੇ ਕੁਮਾਰ, ਐਕਸੀਅਨ ਐੱਸ.ਐੱਸ. ਧਾਲੀਵਾਲ, ਐਕਸੀਅਨ ਸੰਜੀਵ ਕੁਮਾਰ, ਐੱਸ.ਡੀ.ਓ. ਕਨਵਰਜੀਤ ਰੱਤੜਾ, ਰਾਊਂਡ ਗਲਾਸ ਐੱਨ.ਜੀ.ਓ. ਦੇ ਨੁਮਾਇੰਦੇ ਰਜਨੀਸ਼ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਵੱਛਤਾ ਅਭਿਆਨ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਾਲਡ ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਜਾਵੇ ਤਾਂ ਜੋ ਪਿੰਡਾਂ ਵਿੱਚ ਕੂੜੇ ਦੇ ਢੇਰਾ ਅਤੇ ਰੂੜੀਆਂ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਲਾਸਟਿਕ ਵੇਸਟ ਮੈਨੇਜਮੈਂਟ ਪ੍ਰੋਜੈਕਟ ਬਲਾਕ ਕਾਦੀਆਂ ਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਸਾਲਡ ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਲਈ ਵਿਸਥਾਰ ਵਿੱਚ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਪਿੰਡਾਂ ਦੀ ਪੰਚਾਇਤਾਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਵੀ ਕਰਵਾਈ ਜਾਵੇ।

Written By
The Punjab Wire