ਦੁੱਧ ਦੀ ਮਹੱਤਤਾ ਤੇ ਗੁਣਵੱਤਾ ਬਾਰੇ ਦੁੱਧ ਖਪਤਕਾਰ ਕੈਂਪ ਲਗਾਇਆ ਗਿਆ

ਗੁਰਦਾਸਪੁਰ, 14 ਫਰਵਰੀ 2025 (ਦੀ ਪੰਜਾਬ ਵਾਇਰ ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਸ੍ਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਕੂਲ ਦੇ ਬੱਚਿਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।
ਇਸ ਮੌਕੇ ਬੱਚਿਆਂ ਨੂੰ ਸਾਫ਼ਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਕੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ 12ਵੀਂ ਦੀ ਪੜਾਈ ਕਰਨ ਤੋ ਬਾਅਦ ਵੈਟਰਨਰੀ ਦੇ ਫ਼ੀਲਡ ਅਤੇ ਡੇਅਰੀ ਦੇ ਫ਼ੀਲਡ ਵਿਚ ਅਫ਼ਸਰ ਬਣਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਜਿੰਨਾ ਬੱਚਿਆਂ ਦੇ ਮਾਪੇ ਪਸੂ ਪਾਲਕ ਹਨ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਤੋ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿਚ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਜੋਸ਼ੀ, ਲੈਕਚਰਾਰ ਸ੍ਰੀ ਗੁਰਮੀਤ ਸਿੰਘ, ਸ੍ਰੀ ਸੁਖਦੇਵ ਸਿੰਘ, ਅਤੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਕੈਂਪ ਵਿਚ ਡੇਅਰੀ ਵਿਕਾਸ ਇੰਸਪੈਕਟਰ ਸ੍ਰੀ ਬਰਜਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਮਿਸ ਅਨੂੰ, ਡੇਅਰੀ ਵਿਕਾਸ ਇੰਸਪੈਕਟਰ ਸ੍ਰੀਮਤੀ ਅਨਾਮਿਕਾ ਸ਼ਰਮਾ, ਅਸਿਸਟੈਂਟ ਮੈਨੇਜਰ ਗਗਨਦੀਪ ਵੇਰਕਾ ਮਿਲਕ ਪਲਾਂਟ, ਰਣਜੀਤ ਸਿੰਘ ਅਤੇ ਅਸ਼ਵਨੀ ਕੁਮਾਰ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਦੁੱਧ ਦੇ 20 ਸੈਂਪਲ ਚੈੱਕ ਕੀਤੇ ਗਏ।